Site icon TV Punjab | Punjabi News Channel

ਮਨਾਲੀ ‘ਚ ਹਾਦਸੇ ਦਾ ਸ਼ਿਕਾਰ ਹੋਏ PRTC ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਪੈਸਾ ਤੇ ਨੌਕਰੀ ਦੇਵੇਗੀ ਸਰਕਾਰ

ਡੈਸਕ- ਹਿਮਾਚਲ ਪ੍ਰਦੇਸ਼ ਦੇ ਮਨਾਲੀ ‘ਚ ਹੜ੍ਹ ‘ਚ ਵਹਿ ਗਈ ਪੀਆਰਸੀਟੀ ਬੱਸ ਦੇ ਡਰਾਈਵਰ ਸਤਿਗੁਰ ਸਿੰਘ ਤੋਂ ਬਾਅਦ ਸ਼ੁੱਕਰਵਾਰ ਨੂੰ ਕੁੱਲੂ ਤੋਂ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਵੀ ਬਰਾਮਦ ਹੋ ਗਈ ਹੈ। ਪੀਆਰਟੀਸੀ ਮੁਲਾਜ਼ਮਾਂ ਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿਵਾਉਣ ਲਈ ਬੱਸੇ ਅੱਡੇ ਸਾਹਮਣੇ ਲਾਸ਼ ਰੱਖ ਕੇ ਰੋਸ ਮੁਜ਼ਾਹਰਾ ਕੀਤਾ। ਪੰਜਾਬ ਸਰਕਾਰ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।

ਪੀਆਰਟੀਸੀ ਮੁਲਾਜ਼ਮਾਂ ਨੇ ਅੱਜ ਇੱਥੇ ਨਵੇਂ ਸਿਟੀ ਬੱਸ ਸਟੈਂਡ ਦੇ ਨਾਲ ਲੱਗਦੀ ਸੜਕ ’ਤੇ ਜਾਮ ਲਾ ਕੇ ਡਰਾਈਵਰ ਸਤਿਗੁਰ ਸਿੰਘ ਅਤੇ ਕੰਡਕਟਰ ਜਗਸੀਰ ਸਿੰਘ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਕੀਤੀ। ਬਾਅਦ ਵਿੱਚ ਸ਼ਾਮ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਦੇ ਮਸਲੇ ਦੇ ਹੱਲ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ। ਪਟਿਆਲਾ ਦੇ ਐਸਡੀਐਮ ਚਰਨਜੀਤ ਸਿੰਘ ਨੇ ਕਿਹਾ, “ਰਾਜ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਆਊਟਸੋਰਸ ਆਧਾਰ ‘ਤੇ ਨੌਕਰੀ ਦਿੱਤੀ ਜਾਵੇਗੀ।”

Exit mobile version