● On air now · ਟੀਵੀ ਪੰਜਾਬ

Punjabi News · Since 2013

Breaking

ਦੁਸ਼ਿਹਰੇ ਮੌਕੇ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ‘ਚ ਅੱਧੀ ਛੁੱਟੀ ਦਾ ਐਲਾਨ

ਡੈਸਕ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਲਕੇ ਦੁਸ਼ਿਹਰੇ ਮੌਕੇ ਸੇਵਾ ਕੇਂਦਰਾਂ ਵਿਚ ਅੱਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ…


ਡੈਸਕ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਲਕੇ ਦੁਸ਼ਿਹਰੇ ਮੌਕੇ ਸੇਵਾ ਕੇਂਦਰਾਂ ਵਿਚ ਅੱਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ ।

ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਭਲਕੇ ਯਾਨੀ ਦੁਸ਼ਿਹਰੇ ਮੌਕੇ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੈਣ ਲਈ ਦੁਪਹਿਰ 2 ਵਜੇ ਤੋਂ ਪਹਿਲਾਂ ਸੇਵਾ ਕੇਂਦਰਾਂ ਵਿਚ ਜਾ ਸਕਦੇ ਹਨ। ਬਾਕੀ ਦਿਨ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਖੁੱਲ੍ਹਣਗੇ।


Filed under