ਡੈਸਕ- ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ, ਗ੍ਰਾਮ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਚਾਇਤ ਵਿਭਾਗ ਦੇ ਵਿੱਤੀ ਕਮਿਸ਼ਨਰ ਡੀ ਕੇ ਤਿਵਾੜੀ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਲਦ ਹੀ ਪੰਚਾਇਤੀ ਚੋਣਾਂ ਦਾ ਐਲਾਨ ਕੀਤਾ ਜਾ ਸਕਦਾ ਹੈ। 31 ਦਸੰਬਰ ਤੋਂ ਪਹਿਲਾਂ ਗ੍ਰਾਮ ਪੰਚਾਇਤ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। 25 ਨਵੰਬਰ ਤੋਂ ਪਹਿਲਾਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਹੋਣਗੀਆਂ। ਮੌਜੂਦਾ ਸਰਪੰਚ ਹੁਣ ਕੰਮ ਨਹੀਂ ਕਰ ਸਕਣਗੇ। ਉਨ੍ਹਾਂ ਦੀ ਥਾਂ ਪ੍ਰਬੰਧਕ ਨਿਯੁਕਤ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਦੀਆਂ ਜ਼ਿਆਦਾਤਰ ਪੰਚਾਇਤਾਂ ਉਤੇ ਇਸ ਸਮੇਂ ਅਕਾਲੀ ਦਲ ਅਤੇ ਕਾਂਗਰਸ ਦਾ ਕਬਜ਼ਾ ਸੀ।