Site icon TV Punjab | Punjabi News Channel

15 ਅਗਸਤ ਨੂੰ ‘ਆਜ਼ਾਦ’ ਹੋਏ ਰੋਡਵੇਜ਼ ਮੁਲਾਜ਼ਮ , ਖਤਮ ਕੀਤੀ ਹੜਤਾਲ

Bathinda: Buses stand parked at a terminal during the 'chakka jam' protest as part of the ongoing agitation over new farm laws, in Bathinda, Saturday, Feb. 6, 2021. (PT Photo)(PTI02_06_2021_000130B)

ਲੁਧਿਆਣਾ- ਆਪਣੀਆਂ ਮੰਗਾ ਨੂੰ ਲੈ ਕੇ ਸਰਕਾਰ ਤੋਂ ਨਾਰਾਜ਼ ਬੈਠੇ ਰੋਡਵੇਜ਼ ਮੁਲਾਜ਼ਮਾਂ ਦੀ ਨਰਾਜ਼ਗੀ ਦੂਰ ਹੋ ਗਈ ਹੈ ।ਸਰਕਾਰ ਵਲੋਂ ਭਰੋਸਾ ਮਿਲਣ ਤੋਂ ਬਾਅਦ ਪ੍ਰਦਰਸ਼ਨਕਾਰੀ ਕਮੇਟੀਆਂ ਨੇ ਤਿੰਨ ਦਿਨੀ ਹੜਤਾਲ ਵਾਪਿਸ ਲੈ ਲਈ ਹੈ । ਤਿਊਹਾਰਾਂ ਦੇ ਦਿਨਾਂ ਚ ਇਹ ਖਬਰ ਆਮ ਲੋਕਾਂ ਲਈ ਰਾਹਤ ਲੈ ਕੇ ਆਈ ਹੈ ।

ਸੂਬੇ ’ਚ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਮੁੱਖ ਮੰਤਰੀ ਨਾਲ ਬੈਠਕ ਦਾ ਭਰੋਸਾ ਮਿਲਣ ਤੋਂ ਬਾਅਦ ਪੰਜਾਬ ਰੋਡਵੇਜ਼, ਪੀ. ਆਰ. ਟੀ. ਸੀ., ਪਨਬੱਸ ਕੰਟ੍ਰੈਕਟ ਵਰਕਰ ਯੂਨੀਅਨ ਨੇ 2 ਦਿਨ ਦੀ ਹੜਤਾਲ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਯੂਨੀਅਨ ਨੇ 3 ਦਿਨ ਦੀ ਹੜਤਾਲ ਦਾ ਐਲਾਨ ਕਰ ਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ। 15 ਅਗਸਤ ਤੋਂ ਕੰਟ੍ਰੈਕਟ ਮੁਲਾਜ਼ਮ ਕੰਮ ’ਤੇ ਪਰਤ ਆਉਣਗੇ। ਇਸ ਦੀ ਪੁਸ਼ਟੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਨੇ ਕੀਤੀ ਹੈ।

ਹੜਤਾਲ ਦੇ ਪਹਿਲੇ ਦਿਨ ਐਤਵਾਰ ਨੂੰ ਹੀ ਯੂਨੀਅਨ ਦੇ ਨੇਤਾਵਾਂ ਨੂੰ ਮੁੱਖ ਮੰਤਰੀ ਆਫਿਸ ਰਾਹੀਂ ਸੁਨੇਹਾ ਮਿਲਿਆ, ਜਿਸ ਵਿਚ 18 ਅਗਸਤ ਨੂੂੰ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਬੈਠਕ ਕਰਵਾਉਣ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਯੂਨੀਅਨ ਨੇ ਹੜਤਾਲ ਵਾਪਸ ਲੈ ਲਈ ਹੈ।ਕੰਟ੍ਰੈਕਟ ਵਰਕਰ ਯੂਨੀਅਨ ਉਨ੍ਹਾਂ ਨੂੰ ਪੱਕਾ ਕਰਨ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਹੜਤਾਲ ਕਰ ਰਹੀ ਹੈ। ਇਸ ਦੇ ਨਾਲ ਹੀ ਯੂਨੀਅਨ ਨੇ 15 ਅਗਸਤ ਨੂੰ ਲੁਧਿਆਣਾ ਵਿਚ ਸੂਬਾ ਪੱਧਰੀ ਆਜ਼ਾਦੀ ਸਮਾਗਮ ’ਚ ਝੰਡਾ ਲਹਿਰਾਉਣ ਆ ਰਹੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਾਲੇ ਝੰਡੇ ਲੈ ਕੇ ਕਰਨ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਤੋਂ ਸਰਕਾਰੀ ਏਜੰਸੀਆਂ ਦੇ ਹੱਥ-ਪੈਰ ਫੁੱਲੇ ਹੋਏ ਸਨ।

ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੇ ਦਖਲ ਤੋਂ ਬਾਅਦ ਯੂਨੀਅਨ ਨੇਤਾਵਾਂ ਨੂੰ ਮਨਾ ਲਿਆ ਹੈ ਅਤੇ ਉਨ੍ਹਾਂ ਦੀ 18 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਬੈਠਕ ਤੈਅ ਕੀਤੀ ਗਈ ਹੈ। ਯੂਨੀਅਨ ਵੱਲੋਂ ਮੁੱਖ ਮੰਤਰੀ ਦੇ ਨਾਲ ਬੈਠਕ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

Exit mobile version