ਲੋਕਾਂ ਦੀ ਲੰਬੇ ਸਮੇਂ ਤੋਂ ਪਾਣੀ ਦੀ ਮੰਗ ਹੋਈ ਪੂਰੀ, CM ਮਾਨ ਨੇ ਗੜ੍ਹਸ਼ੰਕਰ ਵਿੱਚ ਚਿੱਟੀ ਵੇਈ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਗੜ੍ਹਸ਼ੰਕਰ: ਗੜ੍ਹਸ਼ੰਕਰ ਵਾਸੀਆਂ ਦੀ ਪਾਣੀ ਦੀ ਚਿਰੋਕਣੀ ਮੰਗ ਅੱਜ ਪੂਰੀ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਗੜ੍ਹਸ਼ੰਕਰ ਦੇ ਪਿੰਡ ਸਿੰਬਲੀ ਵਿਖੇ ਚਿੱਟੀ ਵੇਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਸੀਐਮ ਮਾਨ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ। ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਸੂਬੇ ਦਾ ਨਾਮ ਪਾਣੀ ‘ਤੇ ਆਧਾਰਿਤ ਹੈ, ਦੇ ਲੋਕ ਅੱਜ ਵੀ ਪਾਣੀ ਨੂੰ ਤਰਸ ਰਹੇ ਹਨ। ਸੀਐਮ ਮਾਨ ਨੇ ਕਿਹਾ ਕਿ ਅਸੀਂ ਵਚਨਬੱਧ ਹਾਂ ਕਿ ਪੰਜਾਬ ਦਾ ਕੋਈ ਵੀ ਪਿੰਡ ਪਾਣੀ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।