ਮਹਿੰਗਾਈ ਤੋਂ ਰਾਹਤ: ਪੰਜਾਬ ਸਮੇਤ ਕਈ ਸੂਬਿਆਂ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ

ਡੈਸਕ- ਕੌਮਾਂਤਰੀ ਬਾਜ਼ਾਰ ‘ਚ ਕੱਚਾ ਤੇਲ ਸਥਿਰ ਬਣਿਆ ਹੋਇਆ ਹੈ। WTI ਕਰੂਡ ਸਵੇਰੇ 6 ਵਜੇ ਦੇ ਕਰੀਬ 0.02 ਫੀਸਦੀ ਦੇ ਵਾਧੇ ਨਾਲ 89.70 ਡਾਲਰ ਪ੍ਰਤੀ ਬੈਰਲ ਉਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 0.07 ਫੀਸਦੀ ਦੀ ਗਿਰਾਵਟ ਨਾਲ 93.22 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।

ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।ਬਿਹਾਰ ‘ਚ ਪੈਟਰੋਲ 43 ਪੈਸੇ ਅਤੇ ਡੀਜ਼ਲ 40 ਪੈਸੇ ਸਸਤਾ ਹੋ ਗਿਆ ਹੈ। ਮਹਾਰਾਸ਼ਟਰ ‘ਚ ਪੈਟਰੋਲ 39 ਪੈਸੇ ਅਤੇ ਡੀਜ਼ਲ 36 ਪੈਸੇ ਸਸਤਾ ਵਿਕ ਰਿਹਾ ਹੈ। ਉੱਤਰ ਪ੍ਰਦੇਸ਼, ਰਾਜਸਥਾਨ, ਗੋਆ, ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ।

ਅੱਜ ਪੰਜਾਬ ਵਿੱਚ ਪੈਟਰੋਲ ਦੀ ਔਸਤ ਕੀਮਤ 98.41 ਰੁਪਏ ਪ੍ਰਤੀ ਲੀਟਰ ਹੈ। ਪਿਛਲੇ ਮਹੀਨੇ ਦੀ ਆਖ਼ਰੀ ਤਰੀਕ ਨੂੰ ਪੰਜਾਬ ਵਿੱਚ ਪੈਟਰੋਲ ਦੀ ਔਸਤ ਕੀਮਤ 98.47 ਰੁਪਏ ਪ੍ਰਤੀ ਲੀਟਰ ਸੀ, ਜਿਸ ਦੇ ਮੁਕਾਬਲੇ ਹੁਣ ਇਸ ਦੀ ਕੀਮਤ ਵਿੱਚ 0.06 ਫ਼ੀਸਦੀ ਦੀ ਕਮੀ ਆਈ ਹੈ।ਦੂਜੇ ਪਾਸੇ ਮੱਧ ਪ੍ਰਦੇਸ਼ ‘ਚ ਪੈਟਰੋਲ 27 ਪੈਸੇ ਅਤੇ ਡੀਜ਼ਲ 24 ਪੈਸੇ ਮਹਿੰਗਾ ਹੋ ਗਿਆ ਹੈ। ਹਰਿਆਣਾ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਕ੍ਰਮਵਾਰ 16 ਅਤੇ 15 ਪੈਸੇ ਦਾ ਵਾਧਾ ਹੋਇਆ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

– ਦਿੱਲੀ ‘ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ

– ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ

– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

– ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ