ਮਹਿੰਗਾਈ ਦੀ ਮਾਰ : ਪੰਜਾਬ ‘ਚ ਫਿਰ ਵਧੇ ਪੈਟਰੋਲ-ਡੀਜ਼ਲ ਦੇ ਰੇਟ

ਡੈਸਕ- ਗਲੋਬਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ । ਬ੍ਰੈਂਟ ਕਰੂਡ 0.12 ਡਾਲਰ (0.15%) ਦੀ ਗਿਰਾਵਟ ਨਾਲ 78.57 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ । WTI $ 0.10 (0.14%) ਦੇ ਵਾਧੇ ਨਾਲ $ 73.77 ਪ੍ਰਤੀ ਬੈਰਲ ‘ਤੇ ਵੇਚ ਰਿਹਾ ਹੈ। ਹਰ ਰੋਜ਼ ਦੀ ਤਰ੍ਹਾਂ ਸ਼ਨੀਵਾਰ ਨੂੰ ਵੀ ਸਰਕਾਰੀ ਤੇਲ ਕੰਪਨੀਆਂ ਨੇ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ । ਜਿਸ ਤੋਂ ਬਾਅਦ ਦੇਸ਼ ਦੇ ਕਈ ਸੂਬਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਹੋਣ ਮਗਰੋਂ ਭਾਰਤ ਦੇ ਕਈ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ । ਉੱਥੇ ਹੀ ਇਸ ਵਾਧੇ ਤੋਂ ਬਾਅਦ ਪੰਜਾਬ ਵਿੱਚ ਪੈਟਰੋਲ 0.49 ਰੁਪਏ ਦੇ ਵਾਧੇ ਨਾਲ 96.89 ਰੁਪਏ ਅਤੇ ਡੀਜ਼ਲ 0.48 ਰੁਪਏ ਦੇ ਵਾਧੇ ਨਾਲ 87.24 ਰੁਪਏ ‘ਤੇ ਵਿਕ ਰਿਹਾ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ, ਉਤਰਾਖੰਡ, ਤੇਲੰਗਾਨਾ ਅਤੇ ਮਹਾਰਾਸ਼ਟਰ ਵਿੱਚ ਵੀ ਪੈਟਰੋਲ-ਡੀਜ਼ਲ ਥੋੜ੍ਹਾ ਮਹਿੰਗਾ ਹੋ ਗਿਆ ਹੈ ।

ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਹੋਣ ਮਗਰੋਂ ਦਿੱਲੀ ਵਿੱਚ ਪੈਟਰੋਲ 96.72 ਰੁਪਏ ਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ, ਮੁੰਬਈ ਵਿੱਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ, ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ, ਚੇੱਨਈ ਵਿੱਚ ਪੈਟਰੋਲ 102.63 ਰੁਪਏ ਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।