ਫੂਲਕਾ ਨੇ ਫ਼ੌਜ ਮੁਖੀ ਬਾਰੇ ਦਿੱਤੇ ਵਿਵਾਦਿਤ ਬਿਆਨ ‘ਤੇ ਮੰਗੀ ਮੁਆਫੀ

ਫੂਲਕਾ ਨੇ ਫ਼ੌਜ ਮੁਖੀ ਬਾਰੇ ਦਿੱਤੇ ਵਿਵਾਦਿਤ ਬਿਆਨ ‘ਤੇ ਮੰਗੀ ਮੁਆਫੀ

SHARE

ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਵਕੀਲ ਐਚ ਐਸ ਫੂਲਕਾ ਕੱਲ੍ਹ ਦਿੱਤੇ ਆਪਣੇ ਬਿਆਨ ਤੋਂ ਮੁਕਰ ਗਏ ਹਨ।  ਫੂਲਕਾ ਨੇ ਟਵਿੱਟਰ ‘ਤੇ ਲਿਖਿਆ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।  ਫੂਲਕਾ ਮੁਤਾਬਕ ਉਨ੍ਹਾਂ ਨੇ ਕਿਹਾ ਸੀ ਕਿ ਜਿਸ ਤਰਾਂ ਮੌੜ ਮੰਡੀ ਬੰਬ ਧਮਾਕੇ ਵਿਚ ਸਰਕਾਰ ਨੇ ਰਾਜਨੀਤਿਕ ਲਾਭ ਲੈਣ ਦੀ ਕੋਸ਼ਿਸ਼ ਕੀਤੀ ਸੀ, ਇਸ ਵਾਰ ਵੀ ਅਜਿਹਾ ਕੀਤਾ ਗਿਆ ਹੋ ਸਕਦਾ ਹੈ।  ਫੂਲਕਾ ਨੇ ਕਿਹਾ ਕਿ ਕਿਸੇ ਵੀ ਅਤਵਾਦੀ ਘਟਨਾ ਦੀ ਮੁਕੰਮਲ ਜਾਂਚ ਤੋਂ ਪਹਿਲਾਂ ਕਿਸੇ ਨੂੰ ਵੀ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ।  ਉਨ੍ਹਾਂ ਕਿਹਾ ਕਿ ਖਾਲਿਸਤਾਨੀ ਸਰਗਰਮੀਆਂ ਦੀ ਉਨ੍ਹਾਂ ਵਲੋਂ ਹਮੇਸ਼ਾ ਹੀ ਨਿਖੇਧੀ ਕੀਤੀ ਗਈ ਹੈ।  ਇਸਦੇ ਨਾਲ ਫੂਲਕਾ ਨੇ ਫ਼ੌਜ ਮੁਖੀ ਬਿਪਨ ਰਾਵਤ ਤੋਂ ਕੱਲ੍ਹ ਦਿੱਤੇ ਆਪਣੇ ਬਿਆਨ ਲਈ ਮੁਆਫ਼ੀ ਵੀ ਮੰਗੀ।

Short URL:tvp http://bit.ly/2qStOmd

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab