ਫੂਲਕਾ ‘ਤੇ ਦਰਜ਼ ਹੋਵੇਗਾ ਦੇਸ਼ ਧ੍ਰੋਹ ਦਾ ਮਾਮਲਾ!

ਫੂਲਕਾ ‘ਤੇ ਦਰਜ਼ ਹੋਵੇਗਾ ਦੇਸ਼ ਧ੍ਰੋਹ ਦਾ ਮਾਮਲਾ!

SHARE

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਵਕੀਲ ਐਚ ਐਸ ਫੂਲਕਾ ਨੇ ਭਾਂਵੇ ਫ਼ੌਜ ਮੁਖੀ ਬਿਪਨ ਰਾਵਤ ਬਾਰੇ ਦਿੱਤੇ ਆਪਣੇ ਬਿਆਨ ‘ਤੇ ਮੁਆਫੀ ਮੰਗ ਲਈ ਹੈ ਪਰ ਬਾਵਜੂਦ ਇਸਦੇ ਉਨ੍ਹਾਂ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋ ਰਹੀਆਂ।  ਅੰਮ੍ਰਿਤਸਰ ਦੇ ਵਿਧਾਇਕ ਅਤੇ ਕਾਂਗਰਸ ਨੇਤਾ ਰਾਜ ਕੁਮਾਰ ਵੇਰਕਾ ਨੇ ਫੂਲਕਾ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਅਤੇ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਵੇਰਕਾ ਮੁਤਾਬਕ ਫੂਲਕਾ ਨੇ ਨਾ ਸਿਰਫ਼ ਫ਼ੌਜ ਮੁਖੀ ਸਗੋਂ ਪੂਰੇ ਦੇਸ਼ ਦਾ ਅਪਮਾਨ ਕੀਤਾ ਹੈ। ਇਸਦੇ ਨਾਲ ਹੀ ਵੇਰਕਾ ਨੇ ਫੂਲਕਾ ਦੇ ਵੀਡੀਓ ਬਿਆਨ ਵਾਲੀ ਸੀਡੀ ਵੀ ਪੁਲਿਸ ਨੂੰ ਸੌਂਪ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਸੀਡੀ ਦੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਦਾ ਭਰੋਸਾ ਦਿੱਤਾ ਹੈ।

Short URL:tvp http://bit.ly/2OVwpFs

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab