ਸ੍ਰੀ ਦਰਬਾਰ ਸਾਹਿਬ ‘ਚ ਫੋਟੋ ਤੇ ਵੀਡੀਓਗ੍ਰਾਫੀ ‘ਤੇ ਲੱਗਾ ਬੈਨ, ਫਿਲਮਾਂ ਦਾ ਵੀ ਨਹੀਂ ਹੋਵੇਗਾ ਪ੍ਰਮੋਸ਼ਨ

ਡੈਸਕ- ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਵਿਚ ਵੀਡੀਓ ਬਣਾਉਣ ‘ਤੇ ਪੂਰੀ ਤਰ੍ਹਾਂ ਤੋਂ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ‘ਤੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਇਹ ਹੁਕਮ ਜਾਰੀ ਕੀਤੇ ਹਨ ਜਿਸ ਮੁਤਾਬਕ ਹੁਣ ਸ੍ਰੀ ਦਰਬਾਰ ਸਾਹਿਬ ਵਿਚ ਹੁਣ ਫੋਟੋ ਤੇ ਵੀਡੀਓ ਬਣਾਉਣ ‘ਤੇ ਬੈਨ ਲੱਗ ਗਿਆ ਹੈ।

ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਦੇਖਿਆ ਜਾ ਰਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਚ ਫਿਲਮਾਂ ਦੀ ਪ੍ਰਮੋਸ਼ਨ ਕੀਤੀ ਜਾਂਦੀ ਹੈ। ਇਹ ਫਿਲਮਾਂ ਨੂੰ ਪ੍ਰਮੋਟ ਕਰਨ ਵਾਲੀ ਥਾਂ ਨਹੀਂ ਹੈ। ਇਹ ਸਿੱਖਾਂ ਦੀ ਆਸਥਾ ਦਾ ਕੇਂਦਰ ਹੈ। ਇਥੇ ਸਿੱਖਾਂ ਦੀ ਤਰ੍ਹਾਂ ਹੀ ਮੱਥਾ ਜ਼ਰੂਰ ਟੇਕੋ ਪਰ ਫਿਲਮਾਂ ਦੀ ਪ੍ਰਮੋਸ਼ਨ ਨਾਲ ਕਰੋ।

ਉਨ੍ਹਾਂ ਸ਼ਰਧਾਲੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਦਰਬਾਰ ਸਾਹਿਬ ਵਿਚ ਫੋਟੋਆਂ ਨਾ ਖਿਚਵਾਉਣ। ਉਨ੍ਹਾਂ ਕਿਹਾ ਕਿ ਨਵੀਆਂ ਫਿਲਮਾਂ ਰਿਲੀਜ਼ ਹੁੰਦੀਆਂ ਹਨ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਟੀਮ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਪਹੁੰਚਦੀ ਹੈ ਜਿਨ੍ਹਾਂ ਦੀ ਵੀਡੀਓਗ੍ਰਾਫੀ ਵੀ ਹੁੰਦੀ ਹੈ ਪਰ ਹੁਣ ਅਜਿਹੀ ਕੋਈ ਵੀਡੀਓਗ੍ਰਾਫੀ ਨਹੀਂਹੋਵੇਗੀ। ਜੇਕਰ ਕੋਈ ਵਿਅਕਤੀ ਸ੍ਰੀ ਦਰਬਾਰ ਸਾਹਿਬ ਵਿਚ ਸੰਗਤ ਵਜੋਂ ਆਉਂਦਾ ਹੈ ਤਾਂ ਉਹ ਮੱਥਾ ਟੇਕ ਸਕਦਾ ਹੈ ਤੇ ਅਰਦਾਸ ਕਰ ਸਕਦਾ ਹੈ ਪਰ ਦਰਬਾਰ ਸਾਹਿਬ ਵਿਚ ਫਿਲਮਾਂ ਦਾ ਪ੍ਰਮੋਸ਼ਨ ਨਹੀਂ ਕੀਤਾ ਜਾਵੇਗਾ।