ਡੈਸਕ- ਕੌਮਾਂਤਰੀ ਮਹਿਲਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦੇਣ ਦਾ ਐਲਾਨ ਕੀਤਾ। ਪੀਐੱਮ ਮੋਦੀ ਨੇ ਐਲਾਨ ਕਰਦੇ ਹੋਏ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਐੱਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ 100 ਰੁਪਏ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਪੀਐੱਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਦਿੱਤੀ।
PM ਮੋਦੀ ਨੇ ਲਿਖਿਆ ਮਹਿਲਾ ਦਿਵਸ ਦੇ ਮੌਕੇ ਅੱਜ ਅਸੀਂ ਐੱਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿਚ 100 ਰੁਪਏ ਛੋਟ ਦਾ ਵੱਡਾ ਫੈਸਲਾ ਕੀਤਾ ਹੈ। ਇਸ ਨਾਲ ਨਾਰੀ ਸ਼ਕਤੀ ਦਾ ਜੀਵਨ ਆਸਾਨ ਹੋਣ ਦੇ ਨਾਲ ਹੀ ਕਰੋੜਾਂ ਪਰਿਵਾਰਾਂ ਦਾ ਆਰਥਿਕ ਬੋਝ ਵੀ ਘੱਟ ਹੋਵੇਗਾ। ਇਹ ਕਦਮ ਇਹ ਕਦਮ ਵਾਤਾਵਰਣ ਦੀ ਸੁਰੱਖਿਆ ਵਿੱਚ ਵੀ ਮਦਦਗਾਰ ਹੋਵੇਗਾ, ਜਿਸ ਨਾਲ ਪੂਰੇ ਪਰਿਵਾਰ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ।
ਇਸ ਤੋਂ ਇਲਾਵਾ ਮਹਿਲਾ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਕਮਾਂਤਰੀ ਮਹਿਲਾ ਦਿਵਸ ਦੀਆਂ ਸ਼ੁੱਭਕਾਮਨਾਵਾਂ। ਅਸੀਂ ਆਪਣੀ ਨਾਰੀ ਸ਼ਕਤੀ ਦੀ ਤਾਕਤ, ਹਿੰਮਤ ਨੂੰ ਸਲਾਮ ਕਰਦੇ ਹਾਂ ਤੇ ਵੱਖ-ਵੱਖ ਖੇਤਰਾਂ ਵਿਚ ਉਨ੍ਹਾਂ ਦੀਆਂ ਉਪਲਬਧੀਆਂ ਦੀ ਪ੍ਰਸ਼ੰਸਾ ਕਰਦੇ ਹਾਂ। ਸਾਡੀ ਸਰਕਾਰ ਸਿੱਖਿਆ, ਖੇਤੀ, ਉਦਯੋਗਿਕ ਤੇ ਹੋਰ ਖੇਤਰਾਂ ਵਿਚ ਪਹਿਲ ਦੇ ਮਾਧਿਅਮ ਨਾਲ ਮਹਿਲਾਵਾਂ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਇਹ ਪਿਛਲੇ ਦਹਾਕੇ ਦੀਆਂ ਸਾਡੀਆਂ ਪ੍ਰਾਪਤੀਆਂ ਤੋਂ ਵੀ ਝਲਕਦਾ ਹੈ।”