ਡੈਸਕ- ਸੰਗਰੂਰ ਦੇ ਪਿੰਡ ਗੁੱਜਰਾਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਹੜਕੰਪ ਮਚ ਗਿਆ।
ਮ੍ਰਿਤਕਾਂ ਦੀ ਪਹਿਚਾਣ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਵਜੋਂ ਹੋਈ ਹੈ। ਚਾਰ ਮੌਤਾਂ ਹੋਣ ਨਾਲ ਪਿੰਡ ‘ਚ ਸੋਗ ਦੀ ਲਹਿਰ ਹੈ। ਪੁਲਿਸ ਥਾਣਾ ਦਿੜ੍ਹਬਾ ਦੀ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਲਿਤ ਪਰਿਵਾਰਾਂ ਨਾਲ ਸਬੰਧਤ ਹਨ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।
ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਲੋਕਾਂ ਦੀ ਹੋਈ ਮੌਤ
