ਡੈਸਕ- ਦਿੱਲੀ ‘ਚ LPG ਗੈਸ ਸਿਲੰਡਰ ਦੀ ਕੀਮਤ ਵਧ ਗਈ ਹੈ। ਤੇਲ ਕੰਪਨੀਆਂ ਨੇ ਇੱਕ ਸਿਲੰਡਰ ਦੀ ਕੀਮਤ ਵਿੱਚ 7 ਰੁਪਏ ਦਾ ਵਾਧਾ ਕੀਤਾ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਪਿਛਲੇ ਕੁਝ ਮਹੀਨਿਆਂ ‘ਚ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕਾਫੀ ਉਤਾਰ-ਚੜ੍ਹਾਅ ਦੇਖਣ ਨੂੰ ਮਿਲੇ ਹਨ। ਇਸ ਵਿੱਚ ਸਭ ਤੋਂ ਵੱਧ ਅਸਰ ਕਮਰਸ਼ੀਅਲ ਗੈਸ ਸਿਲੰਡਰਾਂ ਵਿੱਚ ਦੇਖਣ ਨੂੰ ਮਿਲਿਆ। ਇਸੇ ਸਾਲ ਮਾਰਚ ਵਿੱਚ ਕਮਰਸ਼ੀਅਲ ਐੱਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ 350.50 ਰੁਪਏ ਪ੍ਰਤੀ ਯੂਨਿਟ ਵਾਧਾ ਕੀਤਾ ਸੀ। ਹਾਲਾਂਕਿ, ਮਈ ਵਿੱਚ ਇਨ੍ਹਾਂ ਦੀਆਂ ਕੀਮਤਾਂ 171.50 ਰੁਪਏ ਦੀ ਕਟੌਤੀ ਕੀਤੀ ਗਈ ਸੀ।
ਦੱਸ ਦਈਏ ਕਿ ਇਸ ਦੀ ਕੀਮਤ ਲੰਬੇ ਸਮੇਂ ਤੋਂ ਸਥਿਰ ਬਣੀ ਹੋਈ ਹੈ। ਹੁਣ ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ (Commercial LPG Cylinder ) ਯਾਨੀ 19 ਕਿਲੋਗ੍ਰਾਮ ਦੇ ਐਲਪੀਜੀ ਸਿਲੰਡਰ ਦੀ ਪ੍ਰਚੂਨ ਕੀਮਤ 1,773 ਰੁਪਏ ਤੋਂ ਵਧ ਕੇ 1,780 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ।
ਕਮਰਸ਼ੀਅਲ ਗੈਸ ਸਿਲੰਡਰ ‘ਚ ਵਾਧਾ 1 ਜੁਲਾਈ ਤੋਂ ਲਾਗੂ ਹੋਵੇਗਾ। ਇਸ ਤੋਂ ਪਹਿਲਾਂ ਜੂਨ ਦੌਰਾਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ ਪਰ 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਫਿਲਹਾਲ ਮੁੰਬਈ ‘ਚ ਵਪਾਰਕ ਗੈਸ ਸਿਲੰਡਰ ਦੀ ਕੀਮਤ 1733.50 ਰੁਪਏ ਹੈ, ਜੋ ਜੂਨ ‘ਚ 1725 ਰੁਪਏ ਪ੍ਰਤੀ ਕਿਲੋਗ੍ਰਾਮ ਸੀ।