ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਲਿਆ ਜਾਇਜ਼ਾ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਸਥਾਨਕ ਪ੍ਰਸ਼ਾਸਨ ਨਾਲ ਵਿਸਥਾਰ ਵਿਚ ਜਾਇਜ਼ਾ ਲਿਆ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫਤਰ ਦੇ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਵਾਰਾਣਸੀ ਪ੍ਰਸ਼ਾਸਨ ਨਾਲ ਵਿਸਤ੍ਰਿਤ ਵਿਚਾਰ ਵਟਾਂਦਰਾ ਕੀਤਾ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ ਹੈ।

ਟੀਵੀ ਪੰਜਾਬ ਬਿਊਰੋ