● On air now · ਟੀਵੀ ਪੰਜਾਬ

Punjabi News · Since 2013

Breaking

ਪ੍ਰਿਅੰਕਾ ਗਾਂਧੀ ਵੱਲੋਂ ਬਸਪਾ ਸੁਪਰੀਮੋ ਮਾਇਆਵਤੀ ਦੀ ਮਾਤਾ ਨੂੰ ਸ਼ਰਧਾਂਜਲੀ

ਲਖਨਊ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਐਤਵਾਰ ਨੂੰ ਬੀਐੱਸਪੀ ਸੁਪਰੀਮੋ ਮਾਇਆਵਤੀ ਦੀ ਮਾਂ ਰਾਮਰਤੀ ਦੇਵੀ ਦੇ ਦਿਹਾਂਤ ਤੋਂ ਬਾਅਦ ਸ਼ਰਧਾਂਜਲੀ ਦੇਣ ਪਹੁੰਚੀ। ਇਸ ਤੋਂ ਪਹਿਲਾਂ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਨੇ ਮਾਇਆਵਤੀ ਦੀ ਮਾਂ ਦੀ ਮੌਤ ‘ਤੇ ਦੁੱਖ ਪ੍ਰਗਟ…


ਲਖਨਊ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਐਤਵਾਰ ਨੂੰ ਬੀਐੱਸਪੀ ਸੁਪਰੀਮੋ ਮਾਇਆਵਤੀ ਦੀ ਮਾਂ ਰਾਮਰਤੀ ਦੇਵੀ ਦੇ ਦਿਹਾਂਤ ਤੋਂ ਬਾਅਦ ਸ਼ਰਧਾਂਜਲੀ ਦੇਣ ਪਹੁੰਚੀ।

ਇਸ ਤੋਂ ਪਹਿਲਾਂ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਨੇ ਮਾਇਆਵਤੀ ਦੀ ਮਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, ‘ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਯੂਪੀ ਦੀ ਸਾਬਕਾ ਮੁੱਖ ਮੰਤਰੀ ਸ਼੍ਰੀਮਤੀ ਮਾਇਆਵਤੀ ਜੀ ਦੀ ਮਾਤਾ ਸ਼੍ਰੀਮਤੀ ਰਾਮਰਤੀ ਜੀ ਦੇ ਦਿਹਾਂਤ ਦੀ ਦੁਖਦ ਖਬਰ ਮਿਲੀ।

ਪ੍ਰਮਾਤਮਾ ਉਸ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਇਹ ਦੁੱਖ ਸਹਿਣ ਦਾ ਬਲ ਬਖਸ਼ੇ। ਓਮ ਸ਼ਾਂਤੀ।’ ਬਸਪਾ ਸੁਪਰੀਮੋ ਦੀ ਮਾਤਾ ਦੀ ਉਮਰ 92 ਸਾਲ ਸੀ।

ਉਨ੍ਹਾਂ ਦਾ ਦਿੱਲੀ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। 13 ਨਵੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮਾਂ ਦੀ ਮੌਤ ਦਾ ਪਤਾ ਲੱਗਣ ਤੋਂ ਬਾਅਦ ਮਾਇਆਵਤੀ ਦਿੱਲੀ ਲਈ ਰਵਾਨਾ ਹੋ ਗਈ ਹੈ।

ਮਾਇਆਵਤੀ ਦੇ ਦਿੱਲੀ ਪਹੁੰਚਣ ਅਤੇ ਪਰਿਵਾਰ ਦੇ ਬਾਕੀ ਮੈਂਬਰਾਂ ਦੇ ਇਕੱਠੇ ਹੋਣ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਦੱਸ ਦੇਈਏ ਕਿ ਮਾਇਆਵਤੀ ਦੇ ਪਿਤਾ ਪ੍ਰਭੂਦਿਆਲ ਦਾ ਵੀ ਪਿਛਲੇ ਸਾਲ ਦਿਹਾਂਤ ਹੋ ਗਿਆ ਸੀ।

ਟੀਵੀ ਪੰਜਾਬ ਬਿਊਰੋ


Filed under