ਪ੍ਰਿਅੰਕਾ ਔਰਤਾਂ ਦੇ ਰਾਖਵੇਂਕਰਨ ਤੋਂ ਪਹਿਲਾਂ ਚੰਨੀ ਖਿਲਾਫ ਮੀ ਟੂ ਦੇ ਦੋਸ਼ਾਂ ਨੂੰ ਸੁਲਝਾਉਣ : ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ : ਯੂਪੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵੱਲੋਂ 40 ਫ਼ੀਸਦ ਮਹਿਲਾ ਉਮੀਦਵਾਰ ਖੜ੍ਹੇ ਕਰਨ ਬਾਰੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪ੍ਰਿਅੰਕਾ ਗਾਂਧੀ ਨੂੰ ਔਰਤਾਂ ਦੇ ਰਾਖਵੇਂਕਰਨ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਮੀ ਟੂ ਦੇ ਦੋਸ਼ਾਂ ਨੂੰ ਸੁਲਝਾਉਣ ਲਈ ਕਿਹਾ ਹੈ।

ਦੱਸ ਦਈਏ ਕਿ 2018 ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਪੰਜਾਬ ਸਰਕਾਰ ਦੇ ਤਤਕਾਲੀ ਮੰਤਰੀ ਹੁੰਦਿਆਂ ਇਕ ਮਹਿਲਾ ਆਈਏਐਸ ਅਧਿਕਾਰੀ ਨੂੰ ਇਤਰਾਜ਼ਯੋਗ ਐੱਸ ਐੱਮ ਐੱਸ ਭੇਜਣ ਦਾ ਦੋਸ਼ ਸੀ।

ਭਾਵੇਂ ਮਹਿਲਾ ਆਈਏਐਸ ਅਧਿਕਾਰੀ ਨੇ ਇਸ ਬਾਰੇ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਸੀ ਅਤੇ ਦੋਵਾਂ ਵਿਚਕਾਰ ਮਾਮਲਾ ਸੁਲਝ ਗਿਆ ਸੀ ਪਰ ਉਸ ਸਮੇ ਇਸ ਮਾਮਲੇ ਨੇ ਕਾਫੀ ਤੂਲ ਫੜਿਆ ਸੀ।

ਜ਼ਿਕਰਯੋਗ ਹੈ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਮੰਗਲਵਾਰ ਨੂੰ ਲਖਨਉ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਔਰਤਾਂ ਨੂੰ 40 ਫੀਸਦੀ ਸੀਟਾਂ ਦੇਵੇਗੀ।

ਇਹ ਸਾਡਾ ਵਾਅਦਾ ਹੈ ਕਿ ਔਰਤਾਂ ਉੱਤਰ ਪ੍ਰਦੇਸ਼ ਦੀ ਰਾਜਨੀਤੀ ਵਿਚ ਪੂਰੀ ਤਰ੍ਹਾਂ ਹਿੱਸਾ ਲੈਣਗੀਆਂ। ਇਸ ਦੌਰਾਨ ਉਨ੍ਹਾਂ ਨੇ ‘ਲੜਕੀ ਹੂੰ , ਲੜ ਸਕਤੀ ਹੂੰ’ ਦਾ ਨਾਅਰਾ ਵੀ ਦਿੱਤਾ ਸੀ।

ਟੀਵੀ ਪੰਜਾਬ ਬਿਊਰੋ