Site icon TV Punjab | Punjabi News Channel

ਪਾਣੀ ਦੀ ਟੈਂਕੀ ‘ਤੇ ਚੜ੍ਹੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮ

ਬਟਾਲਾ : ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਪੂਰੇ ਪੰਜਾਬ ‘ਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਇਸੇ ਤਰ੍ਹਾਂ ਹੀ ਬਟਾਲਾ ‘ਚ ਅੰਮ੍ਰਿਤਸਰ ਪਠਾਨਕੋਟ ਹਾਈਵੇਅ ਨੇੜੇ ਭੁੱਲਰ ਪਿੰਡ ਨਜ਼ਦੀਕ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਏ ਹਨ। ਇਸ ਮੌਕੇ ਯੂਨੀਅਨ ਦੇ ਆਗੂ ਮਨਜੀਤ ਸਿੰਘ ਖੱਖ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਤਕ ਸਰਕਾਰ ਸਿਰ ਹੁਲਾਰਿਆ ਅਜਿਹੀ ਉਲਝਣ ਹੁੰਦੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਕਈ ਵਾਰ ਮੀਟਿੰਗਾਂ ਦਾ ਲਾਰਾ ਲਾ ਕੇ ਵੀ ਸਰਕਾਰ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਕੋਈ ਗੱਲ ਨਹੀਂ ਤੋਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਡੀ ਯੂਨੀਅਨ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ ਗਈ, ਪੱਕਾ ਕਰਨਾ ਤਾਂ ਦੂਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਕੱਚੇ ਕਾਮਿਆਂ ਨੂੰ ਆਪਣੀ ਆਵਾਜ਼ ਪੰਜਾਬ ਦੇ ਮੁੱਖ ਮੰਤਰੀ ਤਕ ਪਹੁੰਚਾਉਣ ਲਈ ਪਾਣੀ ਦੀਆਂ ਟੈਂਕੀਆਂ ‘ਤੇ ਚੜ੍ਹਨਾ ਪਿਆ ਹੈ ।ਆਗੂਆਂ ਨੇ ਚਿਤਾਵਨੀ ਦਿੱਤੀ ਜੇਕਰ ਕੋਈ ਨੁਕਸਾਨ ਹੁੰਦਾ ਹੈ, ਇਸ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਅਤੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਦੀ ਹੋਵੇਗੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਵੀ ਕੀਤਾ ਹੈ।

Exit mobile version