● On air now · ਟੀਵੀ ਪੰਜਾਬ

Punjabi News · Since 2013

Breaking

ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਦੇ ਉਦਘਾਟਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਦੇ ਕੀਤੇ ਜਾ ਰਹੇ ਵਰਚੂਅਲ ਉਦਘਾਟਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਜਲ੍ਹਿਆਂਵਾਲਾ ਬਾਗ ਨੂੰ ਜਾਂਦੇ ਵੱਖ-ਵੱਖ ਰਸਤਿਆਂ…


ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਜਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਦੇ ਕੀਤੇ ਜਾ ਰਹੇ ਵਰਚੂਅਲ ਉਦਘਾਟਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਜਲ੍ਹਿਆਂਵਾਲਾ ਬਾਗ ਨੂੰ ਜਾਂਦੇ ਵੱਖ-ਵੱਖ ਰਸਤਿਆਂ ‘ਤੇ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਉੱਥੇ ਹੀ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਦਘਾਟਨ ਦੌਰਾਨ ਕਿਸੇ ਵੀ ਭਾਜਪਾ ਨੇਤਾ ਨੂੰ ਸਮਾਗਮ ਵਿਚ ਸ਼ਾਮਿਲ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਜਲ੍ਹਿਆਂਵਾਲਾ ਬਾਗ ਨੂੰ ਜਾਣ ਵਾਲੇ ਰਸਤਿਆਂ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਰੋਸ ਮੁਜ਼ਾਹਰੇ ਦੇ ਚੱਲਦਿਆਂ ਭਾਜਪਾ ਆਗੂ ਸ਼ਵੇਤ ਮਲਿਕ ਨੇ ਜਲ੍ਹਿਆਂਵਾਲਾ ਬਾਗ ਆਉਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ।

ਟੀਵੀ ਪੰਜਾਬ ਬਿਊਰੋ


Filed under