ਸੰਯੁਕਤ ਕਿਸਾਨ ਮੋਰਚਾ ਵਿੱਚ ਕਿਸਾਨ ਸੰਗਠਨਾਂ ਨੇ ਸਿੰਘੂ ਬਾਰਡਰ ਤੇ ਮੀਟਿੰਗ ਕੀਤੀ | ਇਸ ਅਹਿਮ ਵਿੱਚ ਮੀਟਿੰਗ ਫੈਸਲਾ ਲਿਆ ਗਿਆ ਕਿ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਖਿਲਾਫ਼ 8 ਜੁਲਾਈ ਨੂੰ ਦੇਸ਼ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਅੰਦੋਲਨਕਾਰੀ ਸਕੂਟਰ, ਮੋਟਰਸਾਈਕਲ, ਟ੍ਰੈਕਟਰ, ਖਾਲੀ ਰਸੋਈ ਗੈਸ ਸਿਲੰਡਰ ਨਾਲ ਸੜਕ ਕਿਨਾਰੇ ਪ੍ਰਦਰਸ਼ਨ ਕਰਨਗੇ। ਹਾਲਾਂਕਿ ਇਸ ਪ੍ਰਦਰਸ਼ਨ ਦੌਰਾਨ ਆਵਾਜਾਈ ਪ੍ਰਭਾਵਿਤ ਨਹੀਂ ਕੀਤੀ ਜਾਵੇਗੀ।
ਸੰਯੁਕਤ ਕਿਸਾਨ ਮੋਰਚਾ ਨੇ 8 ਜੁਲਾਈ ਨੂੰ ਹੋਣ ਵਾਲੇ ਇਸ ਅੰਦੋਲਨ ਵਿੱਚ ਸਾਰੇ ਵਪਾਰੀ, ਮਜ਼ਦੂਰ ਤੇ ਹੋਰ ਸੰਗਠਨਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ । ਨਾਲ ਹੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਭਾਜਪਾ ਆਗੂਆਂ ਖਿਲਾਫ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚਡ਼ੂਨੀ, ਹਨਾਨ ਮੌਲਾ, ਜਗਜੀਤ ਸਿੰਘ ਦੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਯੁੱੱਧਵੀਰ ਸਿੰਘ ਤੇ ਯੋਗੇਂਦਰ ਯਾਦਵ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਯੂਪੀ ਦੇ ਗਾਜ਼ੀਆਬਾਦ , ਹਰਿਆਣਾ ਦੇ ਹਿਸਾਰ ਅਤੇ ਚੰਡੀਗਡ਼੍ਹ ਵਿਚ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ਼ ਦਰਜ ਮਾਮਲੇ ਵਾਪਸ ਲਏ ਜਾਣ। ਇਹ ਸਾਰੇ ਮਾਮਲੇ ਝੂਠ ਹਨ | ਭਾਜਪਾ ਸਰਕਾਰਾਂ ਵੱਲੋਂ ਨਿਰਦੋਸ਼ ਲੋਕਾਂ ਨੂੰ ਝੂਠੇ ਮਾਮਲਿਆਂ ਵਿੱਚ ਫਸਾਉਣ ਲਈ ਅਜਿਹਾ ਕੀਤਾ ਜਾ ਰਿਹਾ ਹੈ।