ਬਿਆਸ ਦਰਿਆ ਚੋਂ ਮਿਲੀ ਮਨਾਲੀ ਤੋਂ ਲਾਪਤਾ ਹੋਈ ਪੀਆਰਟੀਸੀ ਦੀ ਬੱਸ

ਡੈਸਕ- ਪੰਜਾਬ ਅਤੇ ਹਿਮਾਚਲ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਉੱਧਰ ਦੁਜੇ ਪਾਸੇ ਮਨਾਲੀ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੀ ਲਾਪਤਾ ਬੱਸ ਨਦੀ ਵਿੱਚੋਂ ਮਿਲੀ ਹੈ। ਬੱਸ ਦੇ ਨਾਲ ਇੱਕ ਲਾਸ਼ ਵੀ ਬਰਾਮਦ ਹੋਈ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਲਾਸ਼ ਕਿਸਦੀ ਹੈ। ਪਰ ਸ਼ੱਕ ਜਤਾਇਆ ਜਾ ਰਿਹਾ ਹੈ ਇਹ ਮ੍ਰਿਤਕ ਦੇਹ ਬੱਸ ਦੇ ਡਰਾਈਵਰ ਦੀ ਹੋ ਸਕਦੀ ਹੈ। ਪੰਜਾਬ ਸਰਕਾਰ ਦੇ ਡਰਾਈਵਰ ਦੇ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਬਾਕੀ ਹੋਰ ਕਿੰਨਾ ਜਾਨੀ ਨੁਕਸਾਨ ਹੋਇਆ ਹੈ ਇਹ ਜਾਂਚ ਤੋਂ ਬਾਅਦ ਪਤਾ ਲੱਗੇਗਾ।ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਚਲਾਇਆ ਜਾਵੇਗਾ।

ਇਹ ਬੱਸ ਐਤਵਾਰ ਕਰੀਬ 2:30 ਵਜੇ ਚੰਡੀਗੜ੍ਹ ਦੇ ਬੱਸ ਸਟੈਂਡ 43 ਤੋਂ ਮਨਾਲੀ ਲਈ ਰਵਾਨਾ ਹੋਈ। ਪਰ ਭਾਰੀ ਮੀਂਹ ਕਾਰਨ ਇਹ ਮਨਾਲੀ ਨਹੀਂ ਪਹੁੰਚ ਸਕਿਆ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸੇ ਦੇ ਸਮੇਂ ਬੱਸ ਵਿੱਚ ਕਿੰਨੇ ਯਾਤਰੀ ਮੌਜੂਦ ਸਨ।

ਪੰਜਾਬ ਸਰਕਾਰ ਦਾ ਟ੍ਰਾਂਸਪੋਰਟ ਵਿਭਾਗ ਹਾਲੇ ਇਸ ਬਾਰੇ ਕੁੱਝ ਨਹੀਂ ਦੱਸ ਰਿਹਾ। ਬੱਸ ਵਿੱਚ ਸਵਾਰੀਆਂ ਕਿੰਨੀਆਂ ਸਨ ਵਿਭਾਗ ਨੂੰ ਇਸਦਾ ਸਹੀ ਪਤਾ ਨਹੀਂ। ਵਿਭਾਗ ਦੇ ਅਫਸਰਾਂ ਨੇ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰ ਨੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਹਾਲੇ ਦੋਹਾਂ ਬਾਰੇ ਹਾਲੇ ਕੋਈ ਵੀ ਪਤਾ ਨਹੀਂ ਚੱਲ ਸਕਿਆ।