PSEB 10th Class Result: ਲੁਧਿਆਣਾ ਦੀ ਅਦਿਤੀ 100% ਨੰਬਰ ਲੈ ਕੇ ਸੂਬੇ ‘ਚ ਆਈ ਅੱਵਲ

ਡੈਸਕ- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਹੈ । ਇਸ ਵਾਰ ਵੀ ਪੰਜਾਬ ਦੀਆਂ ਕੁੜੀਆਂ ਨੇ ਬਾਜ਼ੀ ਮਾਰ ਲਈ ਹੈ। ਕੁੜੀਆਂ ਨੇ ਬਾਜ਼ੀ ਮਾਰਦਿਆਂ ਪਹਿਲੇ ਤਿੰਨ ਸਥਾਨਾਂ ‘ਤੇ ਕਬਜ਼ਾ ਕਰ ਲਿਆ ਹੈ। ਲੁਧਿਆਣਾ ਦੀ ਅਦਿਤੀ ਨੇ 100% ਅੰਕ ਲੈ ਕੇ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਲੁਧਿਆਣਾ ਦੀ ਅਲੀਸ਼ਾ ਸ਼ਰਮਾ 99.24 ਅੰਕ ਲੈ ਕੇ ਦੂਜੇ ਸਥਾਨ ‘ਤੇ ਰਹੀ। ਇਸ ਤੋਂ ਇਲਾਵਾ ਬਾਬਾ ਬਕਾਲਾ ਦੀ ਕਰਮਨਪ੍ਰੀਤ ਕੌਰ 99.23 ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੀ।

ਜਿਹੜੇ ਵਿਦਿਆਰਥੀ ਇਸ ਪ੍ਰੀਖਿਆ ਲਈ ਬੈਠੇ ਸਨ, ਉਹ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਵਿਦਿਆਰਥੀ ਇਸ ਲਿੰਕ https://pseb.ac.in/ ਰਾਹੀਂ ਆਪਣਾ ਨਤੀਜਾ ਸਿੱਧਾ ਚੈੱਕ ਕਰ ਸਕਦੇ ਹਨ। ਤੁਸੀਂ ਹੇਠਾਂ ਦਿੱਤੇ ਇਹਨਾਂ ਕਦਮਾਂ ਰਾਹੀਂ ਵੀ ਨਤੀਜਾ ਦੇਖ ਸਕਦੇ ਹੋ। ਇਸ ਸਾਲ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਕੇ 5 ਮਾਰਚ ਨੂੰ ਸਮਾਪਤ ਹੋਈਆਂ। ਇਹ ਪ੍ਰੀਖਿਆ ਸੂਬੇ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਕਰਵਾਈ ਗਈ। ਪੰਜਾਬ ਬੋਰਡ 10ਵੀਂ ਜਮਾਤ ਦੀ ਪ੍ਰੀਖਿਆ ਸਾਰੇ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਇੱਕੋ ਸ਼ਿਫਟ ਵਿੱਚ ਲਈ ਗਈ। ਇਸ ਪ੍ਰੀਖਿਆ ਵਿੱਚ ਕੁੱਲ 3 ਲੱਖ ਦੇ ਕਰੀਬ ਵਿਦਿਆਰਥੀ ਬੈਠੇ ਸਨ।

TOP 3 ‘ਤੇ ਕੁੜੀਆਂ ਨੇ ਮਾਰੀ ਬਾਜ਼ੀ

ਲੁਧਿਆਣਾ ਦੀ ਅਦਿਤੀ

ਲੁਧਿਆਣਾ ਦੀ ਅਲੀਸ਼ਾ ਸ਼ਰਮਾ

ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ