ਡੈਸਕ- ਭਲਕੇ ਯਾਨੀ 13 ਅਪ੍ਰੈਲ ਨੂੰ ਵਿਸਾਖੀ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਤੇ ਵਪਾਰਕ ਅਦਾਰੇ ਭਲਕੇ ਬੰਦ ਰਹਿਣਗੇ। ਦੱਸ ਦੇਈਏ ਕਿ ਪੰਜਾਬ ਭਰ ਵਿਚ ਵਿਸਾਖੀ ਦਾ ਤਿਓਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ। ਵਿਸਾਖੀ ਦੇ ਤਿਓਹਾਰ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
