ਪਨਬਸ ਤੇ ਪੀ.ਆਰ. ਟੀ. ਸੀ ਦੇ ਕੱਚੇ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ

ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਨਬਸ ਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਸੂਬਾ ਪੱਧਰੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਕਾਰਨ 2100 ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋ ਗਿਆ। ਇਸ ਦੇ ਮੱਦੇਨਜ਼ਰ 6000 ਤੋਂ ਜ਼ਿਆਦਾ ਠੇਕਾ ਮੁਲਾਜ਼ਮਾਂ ਨੇ ਕੰਮਕਾਜ ਠੱਪ ਕਰ ਦਿੱਤਾ। ਹੜਤਾਲ ਨੂੰ ਰੋਕਣ ਦੇ ਸਰਕਾਰੀ ਦਾਅ-ਪੇਚ ਫੇਲ੍ਹ ਹੋ ਗਏ ਹਨ ਕਿਉਂਕਿ ਕਈ ਤਰ੍ਹਾਂ ਦੇ ਲਾਲਚ ਦੇਣ ਦੇ ਬਾਵਜੂਦ ਮੁਲਾਜ਼ਮ ਪੱਕਾ ਕਰਨ ਦੀ ਮੰਗ ’ਤੇ ਅੜੇ ਰਹੇ, ਜੋ ਕਿ ਲੋਕਾਂ ਲਈ ਪਰੇਸ਼ਾਨੀ ਵਾਲਾ ਦਿਨ ਸਾਬਤ ਹੋਵੇਗਾ। ਅਧਿਕਾਰੀਆਂ ਮੁਤਾਬਕ ਪੰਜਾਬ ਰੋਡਵੇਜ਼ ਅਤੇ ਪਨਬੱਸ ਕੋਲ 1500 ਦੇ ਕਰੀਬ ਬੱਸਾਂ ਹਨ, ਜਦੋਂਕਿ ਪੀ. ਆਰ. ਟੀ. ਸੀ. ਕੋਲ 1100 ਤੋਂ ਜ਼ਿਆਦਾ ਬੱਸਾਂ ਮੌਜੂਦ ਹਨ, ਜਿਨ੍ਹਾਂ ਵਿਚ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਵੀ ਸ਼ਾਮਲ ਹਨ।