ਚੰਡੀਗੜ੍ਹ- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਹੋਰ ਵੱਡਾ ਫੈਸਲਾ ਲਿਆ ਹੈ । ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੂਵਿਧਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਨੇ ਸੂਬੇ ਚ 500 ਹੋਰ ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਹੈ । 26 ਜਨਵਰੀ ਤੋਂ ਇਸ ਨੂੰ ਜਨਤਾ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ । ਇਸਤੋਂ ਪਹਿਲਾਂ ਸਰਕਾਰ ਵਲੋਂ 15 ਅਗਸਤ ਨੂੰ 100 ਮੁੱਹਲਾ ਕਲੀਨਿਕ ਖੋਲ੍ਹੇ ਗਏ ਸਨ ।ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੀ ਏਜੰਸੀ ਵਲੋਂ ਇਕ ਸਰਵੇਖਣ ਦੌਰਾਨ ਪੰਜਾਬ ਦੇ ਮੁਹੱਲਾ ਕਲੀਨਿਕਾਂ ਦੀ ਸ਼ਲਾਘਾ ਕੀਤੀ ਗਈ ਸੀ । ਰਿਪੋਰਟ ਚ ਦੱਸਿਆ ਗਿਆ ਕਿ ਇਹ ਕਲੀਨਿਕ ਲੋਕਾਂ ਨੂੰ ਬਿਹਤਰ ਸਿਹਤ ਸੂਵਿਧਾਵਾਂ ਪ੍ਰਦਾਨ ਕਰ ਰਹੀ ਹੈ । ਕੇਂਦਰ ਸਰਕਾਰ ਦੀ ਹੱਲਾਸ਼ੇਰੀ ਤੋਂ ਬਾਅਦ ਸੂਬਾ ਸਰਕਾਰ ਵਲੋਂ ਇਨ੍ਹਾਂ ਦੀ ਗਿਣਤੀ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ ।
‘ਆਪ’ ਸਰਕਾਰ ਦਾ ਵੱਡਾ ਫੈਸਲਾ, ਪੰਜਾਬ ਨੂੰ 500 ਹੋਰ ਮਿਲਣਗੇ ਮੁਹੱਲਾ ਕਲੀਨਿਕ
