ਅਗਲੇ ਪੰਜ ਦਿਨ ਮਾਨਸੂਨ ਕੱਢੇਗਾ ਗਰਮੀ ਦੇ ਵੱਟ , ਅਲਰਟ ਜਾਰੀ

ਜਲੰਧਰ – ਦੇਸ਼ ਦੇ ਜ਼ਿਆਦਾਤਰ ਹਿੱਸਿਆਂ ’ਚ ਮੌਨਸੂਨ ਪਹੁੰਚਣ ਦੇ ਨਾਲ ਹੀ ਮੌਸਮ ਵਿਗਿਆਨ ਵਿਭਾਗ ਨੇ ਕਈ ਸੂੁਬਿਆਂ ’ਚ ਅਗਲੇ ਪੰਜ ਦਿਨਾਂ ’ਚ ਭਾਰੀ ਬਾਰਿਸ਼ ਦੀ ਭਵਿੱਖਵਾਣੀ ਕੀਤੀ ਹੈ। ਮੌਸਮ ਵਿਭਾਗ ਨੇ ਅਨੁਮਾਨ ਰਿਪੋਰਟ ’ਚ ਕਿਹਾ ਕਿ ਪੰਜਾਬ, ਹਰਿਆਣਾ, ਦਿੱਲੀ, ਚੰਡੀਗਡ਼੍ਹ ਤੇ ਰਾਜਸਥਾਨ ’ਚ ਭਾਰੀ (64.5 ਮਿਲੀਮੀਟਰ ਤੋਂ 114.5 ਮਿਲੀਮੀਟਰ) ਤੋਂ ਜ਼ਿਆਦਾ (115.6 ਮਿਲੀਮੀਟਰ ਤੋਂ 204.4 ਮਿਲੀਮੀਟਰ) ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਿੰਨ ਦਿਨਾਂ ਤਕ ਗਰਜ ਨਾਲ ਬਾਰਿਸ਼ ਹੋਣ ਤੇ ਆਸਮਾਨੀ ਬਿਜਲੀ ਡਿੱਗਣ ਦਾ ਵੀ ਖਦਸ਼ਾ ਹੈ।

ਮੁੰਬਈ ਤੇ ਆਸਪਾਸ ਦੇ ਇਲਾਕਿਆਂ ’ਚ ਸੋਮਵਾਰ ਤੋਂ ਲਗਾਤਾਰ ਬਾਰਿਸ਼ ਤੋਂ ਬਾਅਦ ਵੀਰਵਾਰ ਦੁਪਹਿਰ ਤੋਂ ਇਸ ’ਚ ਕੁਝ ਕਮੀ ਦਰਜ ਕੀਤੀ ਗਈ। ਮਹਾਨਗਰ ’ਚ ਕਿਸੇ ਥਾਂ ’ਤੇ ਪਾਣੀ ਇਕੱਠਾ ਹੋਣ ਦੀ ਸਮੱਸਿਆ ਨਾ ਹੋਣ ਨਾਲ ਸ਼ੁੱਕਰਵਾਰ ਨੂੰ ਬੱਸ ਤੇ ਟ੍ਰੇਨ ਸੇਵਾਵਾਂ ਆਮ ਵਾਂਗ ਚੱਲੀਆਂ। ਅਧਿਕਾਰੀਆਂ ਨੇ ਕਿਹਾ ਕਿ ਕੁਝ ਉਪਨਗਰੀ ਰੇਲ ਗੱਡੀਆਂ ਨਿਰਧਾਰਤ ਸਮੇਂ ਤੋਂ ਲੇਟ ਚੱਲ ਰਹੀਆਂ ਹਨ।

ਕੇਰਲ ’ਚ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਲਈ ਸੂਬੇ ’ਚ ਭਾਰੀ ਬਾਰਿਸ਼ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸਨੂੰ ਦੇਖਦੇ ਹੋਏ ਤਿਰੁਵਨੰਤਪੁਰਮ ਤੇ ਕੋਲਮ ਨੂੰ ਛੱਡ ਕੇ ਹੋਰ ਸਾਰੇ ਜ਼ਿਲ੍ਹਿਆਂ ’ਚ ਸ਼ੁੱਕਰਵਾਰ ਤੇ ਸ਼ਨਿਚਰਵਾਰ ਲਈ ਯੈਲੋ ਅਲਰਟ ਐਲਾਨਿਆ ਗਿਆ ਹੈ। ਮੌਸਮ ਵਿਭਾਗ ਨੇ ਗੁਜਰਾਤ ਤੇ ਕਰਨਾਟਕ ’ਚ ਵੀ ਭਾਰੀ ਬਾਰਿਸ਼ ਦਾ ਅਨੁਮਾਨ ਲਗਾਇਆ ਹੈ।