ਪੰਜਾਬ ਅਤੇ ਹਰਿਆਣੇ ‘ਤੇ ਮਿਹਰਬਾਨ ਹੋਵੇਗਾ ਇੰਦਰ ਦੇਵਤਾ, ਪਵੇਗਾ ਭਾਰੀ ਮੀਂਹ

ਚੰਡੀਗੜ੍ਹ-ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੇ ਦਰਮਿਆਨ ਮੌਸਮ ਵਿਭਾਗ ਨੇ ਇੱਕ ਰਾਹਤ ਭਰੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ਅਤੇ ਹਰਿਆਣਾ ਵਿੱਚ ਆਉਣ ਵਾਲੇ ਦੋ ਤਿੰਨ ਦਿਨਾਂ ਦੌਰਾਨ ਭਾਰੀ ਮੀਂਹ ਦੀ ਸੰਭਾਵਨਾ ਹੈ
ਇਸ ਮੀਂਹ ਨਾਲ ਪੰਜਾਬ ਵਾਸੀਆਂ ਨੂੰ ਜਿਥੇ ਗਰਮੀ ਤੋਂ ਰਾਹਤ ਮਿਲੇਗੀ ਉੱਥੇ ਹੀ ਪੰਜਾਬ ਵਿੱਚ ਝੋਨੇ ਦੀ ਫਸਲ ਨੂੰ ਵੀ ਇਸ ਮੀਂਹ ਨਾਲ ਵੱਡਾ ਫਾਇਦਾ ਮਿਲਣ ਦੀ ਸੰਭਾਵਨਾ ਹੈ

ਮੌਸਮ ਵਿਭਾਗ (IMD) ਦੀ ਭਵਿੱਖਬਾਣੀ ਅਨੁਸਾਰ 18 ਤੋਂ 20 ਜੁਲਾਈ ਦੌਰਾਨ ਪੰਜਾਬ ਅਤੇ ਹਰਿਆਣੇ ਵਿਚ ਭਾਰੀ ਮੀਂਹ ਪੈ ਸਕਦਾ ਹੈ। ਭਵਿੱਖ ਬਾਣੀ ਅਨੁਸਾਰ ਪੰਜਾਬ ਦੇ ਕੁਝ ਹਿੱਸਿਆ ਵਿਚ ਪਹਿਲਾਂ ਹਲਕੀ ਬਾਰਸ਼ ਹੋਵੇਗੀ। ਇਸ ਤੋਂ ਬਾਅਦ ਅਗਲੇ 48 ਘੰਟਿਆਂ ਵਿਚ ਪੰਜਾਬ, ਹਰਿਆਣਾ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਆਈਐਮਡੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੱਛਮੀ ਹਿਮਾਲਿਆਈ ਖੇਤਰ ਅਤੇ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿਚ 20 ਜੁਲਾਈ ਤੱਕ ਬਾਰਸ਼ ਦੀ ਗਤੀਵਿਧੀ ਵਿਚ ਵਾਧਾ ਹੋਣਾ ਤੈਅ ਹੈ।