● On air now · ਟੀਵੀ ਪੰਜਾਬ

Punjabi News · Since 2013

Breaking

ਕਿਸਾਨਾਂ ਦੇ ਹੱਕ ‘ਚ ਅਕਾਲੀ ਦਲ ਨੇ ਮੁਲਤਵੀ ਕੀਤੀ ‘ਪੰਜਾਬ ਬਚਾਓ ਯਾਤਰਾ’

ਡੈਸਕ- ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ-ਪੰਜਾਬ ਦੇ ਬਾਰਡਰਾਂ ਉਤੇ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਇਕਜੁੱਟਤਾ ਵਜੋਂ ਪਾਰਟੀ ਦੀ ਚੱਲ ਰਹੀ ਪੰਜਾਬ ਬਚਾਓ ਯਾਤਰਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਪ੍ਰਧਾਨ…


ਡੈਸਕ- ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ-ਪੰਜਾਬ ਦੇ ਬਾਰਡਰਾਂ ਉਤੇ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਇਕਜੁੱਟਤਾ ਵਜੋਂ ਪਾਰਟੀ ਦੀ ਚੱਲ ਰਹੀ ਪੰਜਾਬ ਬਚਾਓ ਯਾਤਰਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ।

ਇਸ ਦੀ ਜਾਣਕਾਰੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-‘ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ-ਪੰਜਾਬ ਦੇ ਬਾਰਡਰਾਂ ਉਤੇ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਇਕਜੁੱਟਤਾ ਵਜੋਂ ਪਾਰਟੀ ਦੀ ਚੱਲ ਰਹੀ #ਪੰਜਾਬ ਬਚਾਓ ਯਾਤਰਾ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ।

ਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਉਨ੍ਹਾਂ ਦੇ ਨਾਲ ਖੜ੍ਹਾ ਰਿਹਾ ਹੈ। ਮੌਜੂਦਾ ਸਥਿਤੀ ‘ਤੇ ਵਿਚਾਰ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ 15 ਫਰਵਰੀ (ਭਲਕੇ) ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਬੁਲਾਈ ਗਈ ਹੈ।


Filed under