TV Punjab | Punjabi News Channel

ਪੰਜਾਬ ਭਾਜਪਾ ਨੇ 2022 ਦੀਆਂ ਚੋਣਾਂ ਨੂੰ ਲੈ ਕੇ ਕੀਤੀ ਵਿਚਾਰ ਚਰਚਾ

Facebook
Twitter
WhatsApp
Copy Link

ਜਲੰਧਰ : ਜਲੰਧਰ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਫੇਰੀ 2022 ਦੀਆਂ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕਰਨ ਲਈ ਸੀ। ਸਥਾਨਕ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ 2022 ਦੀਆਂ ਚੋਣਾਂ ਬਾਰੇ ਵਿਚਾਰ ਚਰਚਾ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿਖਾਏ ਜਾ ਰਹੇ ਪਾਕਿਸਤਾਨ ਪ੍ਰੇਮ ਦਾ ਅਸੀਂ ਕਰੜਾ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਜਲਦ ਹੀ ਭਾਜਪਾ ਅੰਦੋਲਨ ਕਰਨ ਜਾ ਰਹੀ ਹੈ। ਅਸ਼ਵਨੀ ਸ਼ਰਮਾ ਦਾ ਕਹਿਣਾ ਸੀ ਕਿ ਕਿਸਾਨ ਗੈਰ ਸੰਵਿਧਾਨਿਕ ਤਰੀਕੇ ਨਾਲ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਹਨ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਰਤਾਂ ਨਾਲ ਮੀਟਿੰਗ ਨਹੀ ਹੁੰਦੀ।

ਟੀਵੀ ਪੰਜਾਬ ਬਿਊਰੋ

Exit mobile version