Site icon TV Punjab | Punjabi News Channel

Punjab Budget 2022 : ਮਹਿਲਾਵਾਂ ਦੀ ਥਾਂ ਮਾਨ ਸਰਕਾਰ ਨੇ ਵਿਦਿਆਰਥੀਆਂ- ਸਿੱਖਿਆ ਨੂੰ ਦਿੱਤੀ ਪਹਿਲ

ਜਲੰਧਰ- ਪੰਜਾਬ ਦੀ ‘ਆਪ’ ਸਰਕਾਰ ਵਲੋਂ ਸਾਲ 2022 – 23 ਦਾ ਬਜਟ ਪੇਸ਼ ਕੀਤਾ ਗਿਆ । ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਸਾਲ 2022 – 23 ਲਈ 1,55,860 ਕਰੋੜ ਦੇ ਕੁੱਲ੍ਹ ਬਜਟ ਨੂੰ ਵਿਧਾਨ ਸਭਾ ਚ ਪੇਸ਼ ਕੀਤਾ ਗਿਆ ।ਆਸ ਸੀ ਕਿ ਮਾਨ ਸਰਕਾਰ ਇਸ ਬਜ਼ਟ ਚ ਮਹਿਲਾਵਾਂ ਨੂੰ ਹਰ ਮਹੀਨੇ ਇਕ ਹਜ਼ਾਰ ਦੇਣ ਦੀ ਗਾਰੰਟੀ ਨੂੰ ਅਮਲੀਜਾਮਾ ਪਹਿਣਾ ਦੇਵੇਗੀ । ਪਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਪੇਸ਼ ਕੀਤੇ ਗਏ ਬਜਟ ਚ ਮਾਂਵਾ ਦੀ ਥਾਂ ਉਨ੍ਹਾਂ ਦੇ ਬੱਚਿਆਂ ਦੀ ਸਾਰ ਲਈ ਗਈ । ਵਿੱਤ ਮੰਤਰੀ ਚੀਮਾ ਵਲੋਂ ਬਜਟ ਦੌਰਾਨ ਪੰਜਾਬ ਦੇ 11 ਵੀਂ ਜਮਾਤ ਦੇ ਵਿਦਿਆਰਥੀ ਨੂੰ ਸਟਾਰਟ ਅਪ ਪ੍ਰੋਗਰਾਮ ਤਹਿਤ 2 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ ।

ਮਾਨ ਸਰਕਾਰ ਦੇ ਇਸ ਬਜ਼ਟ ਚ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਸਿੱਖਿਆ ਅਤੇ ਸਿਹਤ ਸੂਵਿਧਾਂਵਾਂ ਦਾ ਵਾਧੂ ਧਿਆਨ ਰਖਿਆ ਗਿਆ ।ਸਰਕਾਰੀ ਸਕੂਲ ਲਈ 123 ਕਰੋੜ ਰੁਪਏ ਰੱਖੇ ਹਨ। ਦੇਸ਼ ਤੇ ਬਾਹਰਲੇ ਦੇਸ਼ਾਂ ਤੋਂ ਸਕੂਲਾਂ ਦੇ ਅਧਿਆਪਕਾਂ ਦੀ ਸਿਖਲਾਈ ਲਈ 30 ਕਰੋੜ ਰੁਪਏ ਰੱਖੇ ਹਨ। ਸਕੂਲ ਆਫ ਐਮਨੇਸ਼ੀਆ ਤਹਿਤ 100 ਸਕੂਲਾਂ ਨੂੰ ਵਿਕਸਤ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਚੰਗੀਆਂ ਸਹੂਲਤਾਂ ਹੋਣਗੀਆਂ। ਇਸ ਲਈ 200 ਕਰੋੜ ਰੁਪਏ ਰੱਖੇ ਹਨ। 500 ਸਰਕਾਰੀ ਸਕੂਲ ਡਿਜੀਟਲ ਹੋਣਗੇ ਜਿਸ ਲਈ 40 ਕਰੋੜ ਰੁਪਏ ਰੱਖੇ ਹਨ। ਸਿੱਖਿਆ ਲਈ 16.27% ਬਜਟ ਹੈ। ਤਕਨੀਕੀ ਸਿੱਖਿਆ ਦੇ ਬਜਟ ਵਿੱਚ 47.84% ਵਾਧਾ ਕੀਤਾ ਹੈ। ਮੈਡੀਕਲ ਵਿੱਚ 56.60% ਬਜਟ ਵਾਧਾ ਹੈ।

Exit mobile version