ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਦੇਣਗੇ ਅਸਤੀਫਾ ?

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਅਮਰਿੰਦਰ ਸਿੰਘ ਸ਼ਾਮ 4.30 ਵਜੇ ਰਾਜਪਾਲ ਨੂੰ ਮਿਲਣਗੇ ਅਤੇ ਆਪਣਾ ਅਸਤੀਫਾ ਸੌਂਪਣਗੇ।

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲ ਕੀਤੀ ਅਤੇ ਵਾਰ -ਵਾਰ “ਅਪਮਾਨ” ਕਰਨ ‘ਤੇ ਨਾਰਾਜ਼ਗੀ ਅਤੇ ਨਾਖੁਸ਼ੀ ਜ਼ਾਹਰ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਆਪਣੇ ਸਮਰਥਕ ਵਿਧਾਇਕਾਂ ਨਾਲ ਕੀਤੀ ਮੀਟਿੰਗ ਵਿਚ ਅਸਤੀਫਾ ਦੇਣ ਬਾਰੇ ਫੈਸਲਾ ਲਿਆ ਹੈ।

ਟੀਵੀ ਪੰਜਾਬ ਬਿਊਰੋ