Site icon TV Punjab | Punjabi News Channel

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਿਰ ਬਣੇਗਾ ਲਾੜਾ, ਕੱਲ੍ਹ ਕਰਨਗੇ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਭਗਵੰਤ ਮਾਨ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਉਣ ਜਾ ਰਹੇ ਹਨ। ਭਗਵੰਤ ਮਾਨ ਦਾ ਵਿਆਹ ਵੀਰਵਾਰ ਨੂੰ ਚੰਡੀਗੜ੍ਹ ‘ਚ ਇਕ ਨਿੱਜੀ ਸਮਾਰੋਹ ‘ਚ ਹੋਵੇਗਾ। ਵਿਆਹ ‘ਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੌਜੂਦ ਰਹਿਣਗੇ। ਦੱਸਣਯੋਗ ਹੈ ਕਿ ਭਗਵੰਤ ਮਾਨ ਦਾ ਕਰੀਬ 6 ਸਾਲ ਪਹਿਲਾਂ ਤਲਾਕ ਹੋ ਗਿਆ ਸੀ।

ਭਗਵੰਤ ਮਾਨ ਦੀ ਪਹਿਲੀ ਪਤਨੀ ਅਤੇ ਬੱਚੇ ਅਮਰੀਕਾ ਵਿੱਚ ਰਹਿੰਦੇ ਹਨ। ਦੋਵੇਂ ਬੱਚੇ ਮਾਨ ਦੇ ਸਹੁੰ ਚੁੱਕ ਸਮਾਗਮ ‘ਚ ਆਏ ਸਨ। ਰਿਪੋਰਟਾਂ ਮੁਤਾਬਕ 48 ਸਾਲਾ ਭਗਵੰਤ ਮਾਨ ਦੀ ਮਾਂ ਚਾਹੁੰਦੀ ਸੀ ਕਿ ਮੁੱਖ ਮੰਤਰੀ ਉਨ੍ਹਾਂ ਦਾ ਘਰ ਮੁੜ ਵਸਾਏ। ਭਗਵੰਤ ਮਾਨ ਲਈ ਡਾਕਟਰ ਗੁਰਪ੍ਰੀਤ ਕੌਰ ਨੂੰ ਉਨ੍ਹਾਂ ਦੀ ਮਾਂ ਅਤੇ ਭੈਣ ਨੇ ਇਕੱਠੇ ਪਸੰਦ ਕੀਤਾ ਹੈ। ਖਬਰਾਂ ਮੁਤਾਬਕ ਭਗਵੰਤ ਮਾਨ ਦੇ ਵਿਆਹ ਦੀਆਂ ਤਿਆਰੀਆਂ ਦੀ ਸਾਰੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਰਾਘਵ ਚੱਢਾ ਦੀ ਹੈ।

Exit mobile version