Site icon TV Punjab | Punjabi News Channel

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮ 4.30 ਵਜੇ ਰਾਜਪਾਲ ਨੂੰ ਮਿਲੇ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ।

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲ ਕੀਤੀ ਸੀ ਅਤੇ ਵਾਰ -ਵਾਰ “ਅਪਮਾਨ” ਕਰਨ ‘ਤੇ ਨਾਰਾਜ਼ਗੀ ਅਤੇ ਨਾਖੁਸ਼ੀ ਜ਼ਾਹਰ ਕੀਤੀ ਸੀ। ਮੁੱਖ ਮੰਤਰੀ ਨੇ ਆਪਣੇ ਸਮਰਥਕ ਵਿਧਾਇਕਾਂ ਨਾਲ ਕੀਤੀ ਮੀਟਿੰਗ ਵਿਚ ਹੀ ਅਸਤੀਫਾ ਦੇਣ ਬਾਰੇ ਫੈਸਲਾ ਕਰ ਲਿਆ ਸੀ।

ਟੀਵੀ ਪੰਜਾਬ ਬਿਊਰੋ

Exit mobile version