● On air now · ਟੀਵੀ ਪੰਜਾਬ

Punjabi News · Since 2013

Breaking

ਕੇਜਰੀਵਾਲ ਕੱਲ੍ਹ ਆਉਣਗੇ ਚੰਡੀਗਡ਼੍ਹ, ਪੰਜਾਬ ਵਿੱਚ ਮੁਫ਼ਤ ਬਿਜਲੀ ਦੇਣ ਦਾ ਕਰ ਸਕਦੇ ਹਨ ਵੱਡਾ ਵਾਅਦਾ

ਦਿੱਲੀ-ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕੱਲ੍ਹ ਚੰਡੀਗਡ਼੍ਹ ਪਹੁੰਚ ਰਹੇ ਹਨ। ਉਹ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਉਹ ਵੱਡੇ ਐਲਾਨ ਕਰ ਸਕਦੇ ਹਨ। ਪੰਜਾਬ ਵਿੱਚ ਚੱਲ ਰਹੇ ਬਿਜਲੀ ਸੰਕਟ ਨੂੰ ਦੇਖਦਿਆਂ ਲੋਕਾਂ ਨੂੰ…


ਦਿੱਲੀ-ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕੱਲ੍ਹ ਚੰਡੀਗਡ਼੍ਹ ਪਹੁੰਚ ਰਹੇ ਹਨ। ਉਹ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਉਹ ਵੱਡੇ ਐਲਾਨ ਕਰ ਸਕਦੇ ਹਨ।

ਪੰਜਾਬ ਵਿੱਚ ਚੱਲ ਰਹੇ ਬਿਜਲੀ ਸੰਕਟ ਨੂੰ ਦੇਖਦਿਆਂ ਲੋਕਾਂ ਨੂੰ ਬਿਜਲੀ ਤੋਂ ਰਾਹਤ ਦਿਵਾਉਣ ਲਈ ਅਰਵਿੰਦ ਕੇਜਰੀਵਾਲ ਦਿੱਲੀ ਮਾਡਲ ‘ਤੇ ਕਈ ਐਲਾਨ ਕਰ ਸਕਦੇ ਹਨ। ਇਸ ਤੋਂ ਇਲਾਵਾ ਮੁਫ਼ਤ ਬਿਜਲੀ ਦੇਣ ਦਾ ਐਲਾਨ ਵੀ ਕਰ ਸਕਦੇ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਅਕਾਉਂਟ ‘ਤੇ ਵੀ ਦਿੱਤੀ ਹੈ।

ਆਪਣੇ ਅਕਾਉਂਟ ‘ ਤੇ ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ

” ਇੰਨੀ ਮਹਿੰਗਾਈ ਵਿੱਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ

ਦਿੱਲੀ ਵਿੱਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ

ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿੱਚ ਵੀ AAP ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ

ਕੱਲ੍ਹ ਚੰਡੀਗੜ੍ਹ ਵਿਖੇ ਮਿਲਦੇ ਹਾਂ।”

ਗੌਰਤਲਬ ਹੈ ਕਿ ਇਸ ਮਹੀਨੇ ‘ਚ ਕੇਜਰੀਵਾਲ ਦੀ ਪੰਜਾਬ ਵਿਚ ਇਹ ਦੂਜੀ ਫੇਰੀ ਹੈ।
ਟੀਵੀ


Filed under