ਪੰਜਾਬ ਸਰਕਾਰ ਰੱਦ ਕਰੇਗੀ ਨਾਜਾਇਜ਼ ਬੱਸਾਂ ਦੇ ਪਰਮਿਟ, ਬਾਦਲਾਂ ਅਤੇ ਉਨ੍ਹਾਂ ਦੇ ਨੇੜਦਾਰਾਂ ਦੀਆਂ ਕਰੀਬ 250 ਬੱਸਾਂ ਨੂੰ ਲੱਗਣਗੀਆਂ ਬਰੇਕਾਂ

ਚੰਡੀਗੜ੍ਹ : ਟਰਾਂਸਪੋਰਟ ਖੇਤਰ ਵਿਚ ਹੋ ਰਹੀ ਹਨੇਰੇ ਗਰਦੀ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਨਾਜਾਇਜ਼ ਚੱਲ ਰਹੀਆਂ ਬੱਸਾਂ ਦੇ ਪਰਮਿਟ ਰੱਦ ਕਰਨ ਦਾ ਫ਼ੈਸਲਾ ਲਿਆ ਹੈ। ਸਰਕਾਰ ਨੇ ਇਹ ਫੈਸਲਾ ਪ੍ਰਾਈਵੇਟ ਬੱਸ ਆਪਰੇਟਰਾਂ ਦੇ ਸਮੂਹ ਵੱਲੋਂ ਪਰਮਿਟ ਰੱਦ ਕਰਨ ਦੇ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚੋਂ ਪਟੀਸ਼ਨ ਵਾਪਸ ਲੈਣ ਤੋਂ ਬਾਅਦ ਲਿਆ ਹੈ।

ਪੰਜਾਬ ਟਰਾਂਸਪੋਰਟ ਵਿਭਾਗ ਨੇ ਗੈਰ ਕਾਨੂੰਨੀ ਢੰਗ ਨਾਲ ਵਧਾਈ ਗਈ 806 ਬੱਸਾਂ ਦੇ ਪਰਮਿਟ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਵਿਚੋਂ 400 ਬੱਸਾਂ ਬਾਦਲ ਜਾਂ ਉਨ੍ਹਾਂ ਦੇ ਸਹਿਯੋਗੀਆਂ ਦੀਆਂ ਦੱਸੀਆਂ ਜਾ ਰਹੀਆਂ ਹਨ ।

ਭਰੋਸੇਯੋਗ ਸੂਤਰਾਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਬਾਦਲਾਂ ਦੀਆਂ ਕੰਪਨੀਆਂ ਵੱਲੋਂ 73 ਪਰਮਿਟ ਅਧੀਨ ਚਲਾਈਆਂ ਜਾਂਦੀਆਂ 150 ਬੱਸਾਂ ਅਤੇ ਨਾਲ ਹੀ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ 118 ਗੈਰ ਕਾਨੂੰਨੀ ਪਰਮਿਟ ਅਧੀਨ ਚਲਾਈਆਂ ਜਾਂਦੀਆਂ ਕਰੀਬ 250 ਬੱਸਾਂ ਸੜਕਾਂ ‘ਤੇ ਨਹੀਂ ਚੱਲਣਗੀਆਂ।

ਟੀਵੀ ਪੰਜਾਬ ਬਿਊਰੋ