ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਅਹਿਮ ਨਿਰਦੇਸ਼ ਜਾਰੀ

ਚੰਡੀਗੜ੍ਹ : ਕੋਰੋਨਾ ਦਾ ਕਹਿਰ ਖਤਮ ਹੁਣ ਦਾ ਨਾਮ ਨਹੀਂ ਲੈ ਰਿਹਾ ਇਸ ਦੇ ਨਾਲ ਹੀ ਦੇਸ ਵਿਚ ਤੀਜੀ ਲਹਿਰ ਆਉਣ ਤੋਂ ਪਹਿਲਾ ਹੀ ਠੱਲ ਪਾਈ ਜਾ ਸਕੇ ਇਸ ਲਈ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਅਹਿਮ ਨਿਰਦੇਸ਼ ਜਾਰੀ ਕੀਤੇ ਹਨ।

ਉਨ੍ਹਾਂ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਮਰੀਜਾਂ, ਐਂਟਰੀ ਪੁਆਇੰਟਾਂ ‘ਤੇ ਯਾਤਰੀਆਂ, ਸਰਕਾਰੀ ਦਫਤਰਾਂ, ਉਦਯੋਗਾਂ ਅਤੇ ਲੇਬਰ ਕਲੋਨੀਆਂ, ਮੈਰਿਜ ਪੈਲਸਾਂ, ਰੈਸਟੋਰੈਂਟਾਂ ਵਿਚ ਸਟਾਫ, ਓਪੀਡੀ/ਆਈਪੀਡੀ ਮਰੀਜ਼ਾਂ ਲਈ ਤਰਜੀਹੀ ਦੇ ਆਧਾਰ ‘ਤੇ ਟੈਸਟਿੰਗ ਕਰਨ ਦੇ ਆਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਜ਼ਿਲ੍ਹਆਂ ਦੇ ਆਧਾਰ ਤੇ ਮਾਈਕਰੋ ਕੰਟੇਨਮੈਂਟ ਜ਼ੋਨ ਨੂੰ ਲੈਕੇ ਰਣਨੀਤੀ ਤਿਆਰ ਕਰਨ ਦੇ ਵੀ ਆਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਕੋਵਿਡ -19 ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਿਹਤ ਦੇ ਬੁਨਿਆਦੀ ਢਾਂਚੇ ਅਤੇ ਮੈਡੀਕਲ ਸਪਲਾਈ ਵਿਚ ਤੇਜ਼ੀ ਲਿਆਉਣ ਲਈ ਵੀ ਕਿਹਾ ਗਿਆ ਹੈ। ਇਸਦੇ ਨਾਲ ਹੀ ਕੋਰੋਨਾ ਨੂੰ ਰੋਕਣ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕਰਨ ਦੀ ਵੀ ਗੱਲ ਕਹੀ ਗਈ ਹੈ।

ਟੀਵੀ ਪੰਜਾਬ ਬਿਊਰੋ