ਡੈਸਕ- ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਵਿਚ ਦੱਸਿਆ ਗਿਆ ਹੈ ਕਿ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28 ਦਸੰਬਰ 2023 ਵੀਰਵਾਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
