ਪੰਜਾਬ ਦੇ ਮੰਤਰੀ ਤੇ ਹੋਰ ਆਗੂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਮਿਲਣ ਦੇਹਰਾਦੂਨ ਲਈ ਰਵਾਨਾ

ਚੰਡੀਗੜ੍ਹ : ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਹੋਰ ਆਗੂ ਅੱਜ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਦੇਹਰਾਦੂਨ ਵਿਖੇ ਮਿਲਣਗੇ। ਮੰਤਰੀਆਂ ਦਾ ਕਾਫ਼ਲਾ ਦੇਹਰਾਦੂਨ ਲਈ ਰਵਾਨਾ ਹੋ ਚੁੱਕਾ ਹੈ। ਦੱਸ ਦੇਈਏ ਕਿ ਕੱਲ੍ਹ ਪੰਜਾਬ ਦੇ ਤਿੰਨ ਮੰਤਰੀਆਂ ਤੇ 23 ਵਿਧਾਇਕਾਂ ਦੀ ਮੀਟਿੰਗ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਹੋਈ ਸੀ।

ਟੀਵੀ ਪੰਜਾਬ ਬਿਊਰੋ