● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ‘ਚ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਹੋਇਆ ਐਲਾਨ

ਡੈਸਕ- ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ 2023 ਤੱਕ ਕਰਾਈਆਂ ਜਾਣਗੀਆ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ…


ਡੈਸਕ- ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ 2023 ਤੱਕ ਕਰਾਈਆਂ ਜਾਣਗੀਆ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ।

ਦੱਸ ਦੇਈਏ ਕਿ ਜਲੰਧਰ ਜ਼ਿਲ੍ਹੇ ਵਿੱਚ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਇਸ ਦੇ ਨਾਲ ਹੀ ਕਪੂਰਥਲਾ ਵਿਚ ਬੈਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਵਿਚ ਚੋਣਾਂ ਹੋਣਗੀਆਂ। ਲੁਧਿਆਣਾ ਵਿਚ ਮੁਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੌਟ ਵਿਚ ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ। ਇਸ ਤੋਂ ਇਲਾਵਾ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, SAS ਨਗਰ, ਪਟਿਆਲਾ ਵਿਚ ਵੀ ਜ਼ਿਮਨੀ ਚੋਣਾਂ ਹੋਣੀਆਂ ਹਨ।


Filed under