● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ਪੁਲਿਸ ਨੂੰ ਨਸ਼ੇ ਖਿਲਾਫ਼ ਮਿਲੀ ਵੱਡੀ ਸਫਲਤਾ, 72 ਕਿਲੋ ਹੈਰੋਇਨ ਮਾਮਲੇ ‘ਚ ਵਾਂਟੇਡ ਤਿੰਨ ਮੁਲਜ਼ਮ ਗ੍ਰਿਫ਼ਤਾਰ

ਜਲੰਧਰ: ਪੰਜਾਬ ਪੁਲਿਸ ਨੇ ਤਿੰਨ ਹਾਈ ਪ੍ਰੋਫਾਈਲ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰਿਆਂ ਨੂੰ ਗੁਰਦਾਸਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਤਿੰਨੋਂ 72 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਲੋੜੀਂਦੇ ਸਨ ਜੋ ਜੁਲਾਈ ਵਿੱਚ ਮੁੰਬਈ ਦੇ ਨਾਹਵਾ ਸ਼ੇਵਾ ਬੰਦਰਗਾਹ ਤੋਂ…


ਜਲੰਧਰ: ਪੰਜਾਬ ਪੁਲਿਸ ਨੇ ਤਿੰਨ ਹਾਈ ਪ੍ਰੋਫਾਈਲ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰਿਆਂ ਨੂੰ ਗੁਰਦਾਸਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਤਿੰਨੋਂ 72 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਲੋੜੀਂਦੇ ਸਨ ਜੋ ਜੁਲਾਈ ਵਿੱਚ ਮੁੰਬਈ ਦੇ ਨਾਹਵਾ ਸ਼ੇਵਾ ਬੰਦਰਗਾਹ ਤੋਂ ਫੜੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਿੰਨੋਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ। ਗੁਰਸੇਵਕ ਸਿੰਘ ਪਿੰਡ ਪੰਡੋਰੀ ਗੁਰਦਾਸਪੁਰ, ਮਨਜੀਤ ਸਿੰਘ ਪਿੰਡ ਮਾਵਾ ਅਤੇ ਅਤੇ ਗੁਰਵਿੰਦਰ ਸਿੰਘ ਪਿੰਡ ਪੰਡੋਰੀ ਥਾਣਾ ਲੋਪੋਕੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹਨਾਂ ਤਿੰਨਾਂ ਨੂੰ ਗੁਰਦਾਸਪੁਰ CIA ਸਟਾਫ ਨੇ ਨਾਕੇਬੰਦੀ ਦੌਰਾਨ ਕੀਤੀ ਚੈਕਿੰਗ ਦੌਰਾਨ ਗ੍ਰਿਫ਼ਤਾਰ ਕੀਤਾ।


Filed under