● On air now · ਟੀਵੀ ਪੰਜਾਬ

Punjabi News · Since 2013

Breaking

ਭਾਰੀ ਬਰਸਾਤ ਕਾਰਣ ਪੰਜਾਬ ਦੇ ਸਾਰੇ ਸਕੂਲ 13 ਜੁਲਾਈ ਤੱਕ ਬੰਦ

ਡੈਸਕ- ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਥਾਂ-ਥਾਂ ‘ਤੇ ਪਾਣੀ ਓਵਰਫਲੋ ਹੋ ਗਿਆ ਹੈ ਅਤੇ ਲੋਕਾਂ ਦਾ ਬੁਰਾ ਹਾਲ ਹੈ । ਇਸੇ ਵਿਚਾਲੇ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸੂਬੇ ਦੇ…


ਡੈਸਕ- ਪੰਜਾਬ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਥਾਂ-ਥਾਂ ‘ਤੇ ਪਾਣੀ ਓਵਰਫਲੋ ਹੋ ਗਿਆ ਹੈ ਅਤੇ ਲੋਕਾਂ ਦਾ ਬੁਰਾ ਹਾਲ ਹੈ । ਇਸੇ ਵਿਚਾਲੇ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸੂਬੇ ਦੇ ਸਾਰੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ।

ਦਰਅਸਲ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ, “ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ ।


Filed under