Site icon TV Punjab | Punjabi News Channel

ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, ਸਵੇਰੇ 8:30 ਤੋਂ 2: 50 ਤੱਕ ਖੁੱਲ੍ਹਣਗੇ ਸਕੂਲ

ਡੈਸਕ- ਪੰਜਾਬ ਸਰਕਾਰ ਨੇ 3 ਅਕਤੂਬਰ ਤੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਨਵੇਂ ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8.30 ਤੋਂ ਦੁਪਹਿਰ 2.30 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ। ਮੌਸਮ ‘ਚ ਬਦਲਾਅ ਕਾਰਨ ਇਹ ਫੈਸਲਾ ਲਿਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਹਰ ਸਾਲ ਅਕਤੂਬਰ ਦੇ ਮਹੀਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਜਾਂਦਾ ਹੈ। ਇਸ ਤੋਂ ਪਹਿਲਾਂ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਦੇ ਸਨ। ਸਕੂਲਾਂ ਦੇ ਸਮੇਂ ‘ਚ ਬਦਲਾਅ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਉਣ-ਜਾਣ ‘ਚ ਰਾਹਤ ਮਿਲੇਗੀ ਕਿਉਂਕਿ ਮੌਸਮ ‘ਚ ਬਦਲਾਅ ਨਾਲ ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲਣ ਲੱਗੀਆਂ ਹਨ।

ਪਿਛਲੇ ਸਾਲ ਸੰਘਣੀ ਧੁੰਦ ਕਾਰਨ ਸਮਾਂ ਬਦਲਿਆ ਗਿਆ ਸੀ.2022 ਵਿੱਚ ਸੰਘਣੀ ਧੁੰਦ (Thick fog) ਕਾਰਨ ਵਾਪਰੇ ਸੜਕ ਹਾਦਸਿਆਂ ਕਾਰਨ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਤੋਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਸਨ।

Exit mobile version