ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਹੁਣ ਉਨ੍ਹਾਂ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਹੋਇਆ ਹੈ। ਇਸ ਕੇਸ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਸੋਮਵਾਰ ਸ਼ਾਮ ਚੰਡੀਗੜ੍ਹ ਦੇ ਸੈਕਟਰ-20 ਸਥਿਤ ਸੁਮੇਧ ਸੈਣੀ ਦੇ ਘਰ ਛਾਪਾ ਮਾਰਿਆ। ਇਸ ਤੋਂ ਪਹਿਲਾਂ ਸੈਣੀ ਮੁਹਾਲੀ ਦੇ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰਨ ਤੇ ਬੇਅਦਬੀ ਤੇ ਗੋਲੀ ਕਾਂਡ ਦੇ ਕੇਸਾਂ ਵਿੱਚ ਘਿਰੇ ਹੋਏ ਹਨ। ਹੁਣ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡੀਜੀਪੀ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਜੁਟਾਉਣ ਦਾ ਨਵਾਂ ਕੇਸ ਮੁਹਾਲੀ ਦੇ ਵਿਜੀਲੈਂਸ ਥਾਣੇ ’ਚ ਦਰਜ ਕੀਤਾ ਗਿਆ ਹੈ।
ਸਾਬਕਾ ਡੀਜੀਪੀ ਸੁਮੇਧ ਸੈਣੀ ਲਈ ਨਵੀਂ ਮੁਸੀਬਤ ,ਆਮਦਨ ਤੋਂ ਵੱਧ ਸੰਪਤੀ ਦਾ ਨਵਾਂ ਕੇਸ ਦਰਜ
