Brampton- ਬਰੈਂਪਟਨ ’ਚ ਬੀਤੇ ਦਿਨ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ’ਚ ਇੱਕ ਪੰਜਾਬਣ ਕੁੜੀ ਦੀ ਮੌਤ ਹੋ ਗਈ। ਮਿ੍ਰਤਕਾ ਦੀ ਪਹਿਚਾਣ ਜੈਸਮੀਨ ਕੌਰ ਗੋਂਦਾਰਾ ਦੇ ਰੂਪ ’ਚ ਹੋਈ ਹੈ ਅਤੇ ਉਹ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਲਾਲ ਦੀ ਰਹਿਣ ਵਾਲੀ ਸੀ। ਉਸ ਦਾ ਵਿਆਹ ਪਿਛਲੇ ਸਾਲ 5 ਅਗਸਤ ਨੂੰ ਫਰੀਦਕੋਟ ਦੇ ਜ਼ਿਲ੍ਹੇ ਵਸਨੀਕ ਸਤਵਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਮਗਰੋਂ ਉਹ 25 ਅਗਸਤ ਨੂੰ ਪੜ੍ਹਾਈ ਕਰਨ ਲਈ ਕੈਨੇਡਾ ਚਲੀ ਸੀ।
ਬੀਤੇ ਸੋਮਵਾਰ ਨੂੰ ਜਦੋਂ ਉਹ ਬਰੈਂਪਟਨ ਵਿਖੇ ਆਪਣੇ ਘਰ ਵਾਪਸ ਪਰਤ ਰਹੀ ਸੀ ਤਾਂ ਇੱਕ ਕਾਰ ਦੀ ਫੇਟ ਵੱਜਣ ਕਾਰਨ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਇਸ ਮਗਰੋਂ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਕਿ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਦਮ ਤੋੜ ਦਿੱਤਾ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਹਾਦਸੇ ਤੋਂ ਚਾਲਕ ਮੌਕੇ ’ਤੇ ਰਿਹਾ ਅਤੇ ਜਾਂਚ ’ਚ ਉਸ ਵਲੋਂ ਪੁਲਿਸ ਨਾਲ ਸਹਿਯੋਗ ਕੀਤਾ ਗਿਆ।
ਕੈਨੇਡਾ ’ਚ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਪੰਜਾਬਣ ਦੀ ਮੌਤ
