ਪਟਿਆਲਾ- ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਸ਼ੀਸ਼ ਸਿੰਘ ਵਜੋਂ ਹੋਈ ਹੈ, ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੋ ਦਿਨ ਪਹਿਲਾਂ ਹੀ ਸਟੱਡੀ ਵੀਜ਼ਾ ‘ਤੇ ਕੈਨੇਡਾ ਗਿਆ ਸੀ। ਹਾਲੇ ਪਰਿਵਾਰ ਉਸਦੇ ਕੈਨੇਡਾ ਜਾਣ ਦੀਆਂ ਖੁਸ਼ੀਆਂ ਹੀ ਮਨਾ ਰਿਹਾ ਸੀ ਕਿ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਮਿਲ ਗਈ। ਜਿਸ ਤੋਂ ਬਾਅਦ ਘਰ ਵਿੱਚ ਗਮ ਦਾ ਮਾਹੌਲ ਬਣ ਗਿਆ।
ਸਟੱਡੀ ਵੀਜ਼ਾ ‘ਤੇ ਦੋ ਦਿਨ ਪਹਿਲਾਂ ਹੀ ਗਿਆ ਸੀ ਕੈਨੇਡਾ, ਹਾਰਟ ਅਟੈਕ ਨੇ ਲਈ ਜਾਨ
