● On air now · ਟੀਵੀ ਪੰਜਾਬ

Punjabi News · Since 2013

Breaking

8 ਮਹੀਨੇ ਪਹਿਲਾਂ UK ਗਏ ਪੰਜਾਬੀ ਨੌਜਵਾਨ ਦੀ ਹੋਈ ਮੌ. ਤ

ਡੈਸਕ- ਇੰਗਲੈਂਡ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਘਰ ਦੀ ਮਾਲੀ ਹਾਲਤ ਸੁਧਾਰਨ ਲਈ UK ਗਏ ਅਜਨਾਲਾ ਦੇ ਪਿੰਡ ਚਮਿਆਰੀ ਦੇ 22 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਅਮ੍ਰਿਤਪਾਲ…


ਡੈਸਕ- ਇੰਗਲੈਂਡ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਘਰ ਦੀ ਮਾਲੀ ਹਾਲਤ ਸੁਧਾਰਨ ਲਈ UK ਗਏ ਅਜਨਾਲਾ ਦੇ ਪਿੰਡ ਚਮਿਆਰੀ ਦੇ 22 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਅਮ੍ਰਿਤਪਾਲ ਦੀ ਮੌਤ ਇੱਕ ਬਿਮਾਰੀ ਕਾਰਨ ਹੋਈ ਹੈ। ਅੰਮ੍ਰਿਤਪਾਲ ਸਿੰਘ ਦੀ ਮੌਤ ਦੀ ਖਬਰ ਤੋਂ ਬਾਅਦ ਉਸ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ, ਉਥੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੀ ਮਾਤਾ ਨਰਿੰਦਰ ਕੌਰ ਪਿਤਾ ਅੰਗਰੇਜ਼ ਸਿੰਘ ਅਤੇ ਚਾਚਾ ਨੇ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਉਨ੍ਹਾਂ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਪਾਲ ਸਿੰਘ ਨੂੰ ਕਰਜ਼ਾ ਚੁੱਕ ਕੇ ਇੰਗਲੈਂਡ ਭੇਜਿਆ ਸੀ। ਜਿੱਥੇ ਇੱਕ ਬਿਮਾਰੀ ਕਰਕੇ ਉਸ ਦੀ ਮੌਤ ਹੋ ਗਈ ਹੈ। ਉਹਨਾਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ।


Filed under