● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌ.ਤ, 2018 ‘ਚ PR ਹੋ ਕੇ ਗਿਆ ਸੀ ਵਿਦੇਸ਼

ਡੈਸਕ- ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾ ਵਿਚ ਚੰਗੇ ਭਵਿੱਖ ਦੀ ਆਸ ਲਈ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਵਿਦੇਸ਼ਾਂ ਵਿਚ ਮਿਹਨਤ ਕਰਕੇ ਆਪਣੇ ਘਰ ਦੇ ਆਰਥਿਕ ਹਾਲਾਤ ਸੁਧਾਰਨਗੇ ਪਰ ਕਈ ਵਾਰ ਪ੍ਰਮਾਤਮਾ ਨੂੰ…


ਡੈਸਕ- ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾ ਵਿਚ ਚੰਗੇ ਭਵਿੱਖ ਦੀ ਆਸ ਲਈ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਵਿਦੇਸ਼ਾਂ ਵਿਚ ਮਿਹਨਤ ਕਰਕੇ ਆਪਣੇ ਘਰ ਦੇ ਆਰਥਿਕ ਹਾਲਾਤ ਸੁਧਾਰਨਗੇ ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ।

ਅਜਿਹਾ ਹੀ ਇਕ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਨੌਜਵਾਨ ਦੀ ਕੈਨੇਡਾ ਵਿਚ ਹਾਰਟ ਅਟੈਕ ਨਾਲ ਹਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਵਨਿੰਦਰ ਸਿੰਘ (ਰਿੰਕੂ) ਪੁੱਤਰ ਸਤਿੰਦਰ ਸਿੰਘ ਵਾਸੀ ਅਜੀਤ ਨਗਰ ਏਅਰਫੋਰਸ ਰੋਡ ਬਰਨਾਲਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਅਵਨਿੰਦਰ ਸਿੰਘ 2018 ਵਿਚ ਪੀਆਰ ਹੋ ਕੇ ਕੈਨੇਡਾ ਗਿਆ ਸੀ ਤੇ ਅਚਾਨਕ ਉਥੇ ਹਾਰਟ ਅਟੈਕ ਆਉਣ ਨਾਲ ਉਸ ਦੀ ਮੌਤ ਹੋ ਗਈ। ਪੁੱਤ ਦੀ ਹੋਈ ਇਸ ਬੇਵਕਤੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਤੇ ਪੂਰੇ ਪਿੰਡ ਵਿਚ ਮਾਤਮ ਦਾ ਮਾਹੌਲ ਹੈ।


Filed under