● On air now · ਟੀਵੀ ਪੰਜਾਬ

Punjabi News · Since 2013

Breaking

ਚੰਗੇ ਭਵਿੱਖ ਲਈ ਅਮਰੀਕਾ ਗਏ ਨੌਜਵਾਨ ਦੀ ਅਚਾਨਕ ਹੋਈ ਮੌ.ਤ, ਸਾਲ ਪਹਿਲਾਂ ਗਿਆ ਸੀ ਵਿਦੇਸ਼

ਡੈਸਕ- ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਪੜ੍ਹਾਈ ਲਈ ਵਿਦੇਸ਼ਾ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਚੰਗੀ ਸਿੱਖਿਆ ਹਾਸਿਲ ਕਰਕੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਅਤੇ ਭਵਿੱਖ ਸੁਧਾਰ ਸਕੇ ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ…


ਡੈਸਕ- ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਪੜ੍ਹਾਈ ਲਈ ਵਿਦੇਸ਼ਾ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਚੰਗੀ ਸਿੱਖਿਆ ਹਾਸਿਲ ਕਰਕੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਅਤੇ ਭਵਿੱਖ ਸੁਧਾਰ ਸਕੇ ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਅਮਰੀਕਾ ‘ਤੋਂ ਸਾਹਮਣੇ ਆਇਆ ਹੈ। ਸਾਲ ਪਹਿਲਾਂ ਅਮਰੀਕਾ ਗਏ ਪਿੰਡ ਬਾਕੀਪੁਰ ਦੇ ਨੌਜਵਾਨ ਦੀ ਅਚਾਨਕ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਗੁਰਸ਼ਰਨ ਸਿੰਘ (21) ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਬਾਕੀਪੁਰ, ਤਰਨਤਾਰਨ ਵਜੋਂ ਹੋਈ ਹੈ। ਪਰਿਵਾਰ ਮੁਤਾਬਿਕ ਗੁਰਸ਼ਰਨ ਸਿੰਘ ਇਕ ਸਾਲ ਪਹਿਲਾਂ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ। ਬੀਤੀ ਰਾਤ ਉਹ ਸੁੱਤਾ ਪਰ ਸਵੇਰੇ ਮ੍ਰਿਤਕ ਹਾਲਤ ’ਚ ਮਿਲਿਆ। ਉਸ ਦੇ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ।


Filed under