● On air now · ਟੀਵੀ ਪੰਜਾਬ

Punjabi News · Since 2013

Breaking

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਡੈਸਕ- ਦੁਬਈ ‘ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦੇ 45 ਸਾਲਾ ਪਰਮਜੀਤ ਸਿੰਘ ਵਾਸੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸਿੰਘਪੁਰਾ ਵਜੋਂ ਹੋਈ ਹੈ।…


ਡੈਸਕ- ਦੁਬਈ ‘ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦੇ 45 ਸਾਲਾ ਪਰਮਜੀਤ ਸਿੰਘ ਵਾਸੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸਿੰਘਪੁਰਾ ਵਜੋਂ ਹੋਈ ਹੈ। ਪਰਮਜੀਤ ਸਿੰਘ 29 ਦਸੰਬਰ 2023 ਨੂੰ ਭਾਰਤ ‘ਤੋਂ ਦੁਬਈ ਗਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ‘ਤੋਂ ਪਰਮਜੀਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।

ਮ੍ਰਿਤਕ ਪਰਮਜੀਤ ਸਿੰਘ ਦੀ ਪਤਨੀ ਸਰਬਜੀਤ ਕੌਰ, ਭਰਾ ਰਵਿੰਦਰ ਸਿੰਘ ਅਤੇ ਚਾਚਾ ਬਲਵੰਤ ਸਿੰਘ ਨੇ ਦਸਿਆ ਕਿ ਮ੍ਰਿਤਕ ਪਰਮਜੀਤ ਸਿੰਘ ਦੁਬਈ ਤੋਂ ਅਪਣੀ ਲੜਕੀ ਦਾ ਵਿਆਹ ਕਰਨ ਵਾਸਤੇ ਆਇਆ ਹੋਇਆ ਸੀ ਅਤੇ 29 ਦਸੰਬਰ 2023 ਨੂੰ ਉਹ ਦੁਬਾਰਾ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਪਹੁੰਚਿਆ ਅਤੇ 3 ਜਨਵਰੀ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ।

ਪਤਨੀ ਸਰਬਜੀਤ ਕੌਰ ਨੇ ਦਸਿਆ ਕਿ ਉਸ ’ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ ਅਤੇ ਪਰਵਾਰ ਦੀ ਰੋਜ਼ੀ-ਰੋਟੀ ਦਾ ਕੋਈ ਸਾਧਨ ਨਹੀਂ ਰਿਹਾ। ਉਨ੍ਹਾਂ ਅਪੀਲ ਕੀਤੀ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਉਸ ਦੀ ਮਦਦ ਕਰੇ ਤਾਂ ਜੋ ਉਹ ਅਪਣੇ ਬੱਚੇ ਪੜਾ ਸਕੇ। ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਸਮਾਜ ਸੇਵੀ ਦਾਨੀ-ਸੱਜਣਾਂ ਨੂੰ ਪਰਮਜੀਤ ਸਿੰਘ ਦੀ ਲਾਸ਼ ਨੂੰ ਜਲਦ ਵਾਪਸ ਲਿਆਉਣ ਅਤੇ ਪੀੜਤ ਪਰਿਵਾਰ ਦੀ ਆਰਥਕ ਸਹਾਇਤਾ ਦੀ ਅਪੀਲ ਕੀਤੀ ਹੈ।


Filed under