● On air now · ਟੀਵੀ ਪੰਜਾਬ

Punjabi News · Since 2013

Breaking

ਡੇਢ ਮਹੀਨਾ ਪਹਿਲਾਂ ਇਟਲੀ ਗਏ ਨੌਜਵਾਨ ਦੀ ਹੋਈ ਮੌਤ, ਸੜਕ ਪਾਰ ਕਰਦੇ ਸਮੇਂ ਗੱਡੀ ਨੇ ਮਾਰੀ ਟੱਕਰ

ਡੈਸਕ- ਇਟਲੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਖੰਨਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪਰਮਵੀਰ ਸਿੰਘ (24) ਪਿੰਡ ਸਲੌਦੀ ਵਜੋਂ ਹੋਈ ਹੈ।…


ਡੈਸਕ- ਇਟਲੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਖੰਨਾ ਦੇ ਪਿੰਡ ਸਲੌਦੀ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪਰਮਵੀਰ ਸਿੰਘ (24) ਪਿੰਡ ਸਲੌਦੀ ਵਜੋਂ ਹੋਈ ਹੈ। ਉਹ ਡੇਢ ਮਹੀਨਾ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਿਆ ਸੀ।

ਪਰਮਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਮਵੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਤੇ ਜਾ ਰਿਹਾ ਸੀ। ਜਦੋਂ ਉਹ ਆਪਣੇ ਤਿੰਨ ਹੋਰ ਦੋਸਤਾਂ ਨਾਲ ਸਾਈਕਲ ਤੇ ਸੜਕ ਪਾਰ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਇੱਕ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਆਪਣੀ ਚਪੇਟ ਵਿੱਚ ਲੈ ਲਿਆ, ਜਿਸ ‘ਚ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਆਪਣੇ ਪੁੱਤਰ ਪਰਮਵੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਰਕਾਰ ਅੱਗੇ ਗੁਹਾਰ ਲਗਾਈ ਹੈ।


Filed under