● On air now · ਟੀਵੀ ਪੰਜਾਬ

Punjabi News · Since 2013

Breaking

ਰੋਜ਼ੀ ਰੋਟੀ ਲਈ ਇਟਲੀ ਗਏ ਪੰਜਾਬੀ ਦੀ ਹੋਈ ਮੌਤ

ਡੈਸਕ- ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।…


ਡੈਸਕ- ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਪੰਜਾਬੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਪਾਲ ਰਾਮ ਵਜੋਂ ਹੋਈ ਹੈ। ਮ੍ਰਿਤਕ ਜਲੰਧਰ ਦੇ ਪਿੰਡ ਢੱਕ ਮਜਾਰਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਮੁਤਾਬਕ ਹਰਪਾਲ ਪੁੱਤਰ ਨੰਜੂ ਰਾਮ ਛੇ ਸਾਲ ਪਹਿਲਾਂ ਇਟਲੀ ਗਿਆ ਸੀ। ਉੱਥੇ ਉਹ ਸਲੈਰਨੋ ਸ਼ਹਿਰ ‘ਚ ਇਕ ਰੈਸਟੋਰੈਂਟ ‘ਚ ਕੰਮ ਕਰਦਾ ਸੀ। ਬੀਤੇ ਦਿਨੀਂ ਕੰਮ ਤੋਂ ਘਰ ਪਰਤਣ ਮਗਰੋਂ ਰਾਤ ਨੂੰ ਉਸ ਦੀ ਸਿਹਤ ਵਿਗੜ ਗਈ ਤੇ ਫਿਰ ਉਸ ਦੀ ਮੌਤ ਹੋ ਗਈ।


Filed under